6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ : ਕਾਬੂ ਤਸਕਰ ਦੇ ਪਿੰਡੋਂ 4 ਕਿੱਲੋ ਹੋਰ ਹੈਰੋਇਨ ਬਰਾਮਦ

0
187

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਪੁਖ਼ਤਾ ਜਾਂਚ ਤੋਂ ਬਾਅਦ ਪੰਜਾਬ ਪੁਲਸ ਨੇ ਸ਼ਨੀਵਾਰ ਮਹਿਤਪੁਰ, ਜ਼ਿਲ੍ਹਾ ਜਲੰਧਰ ਦੇ ਪਿੰਡ ਬੂਟੇ ਦੀਆਂ ਛੰਨਾ ਦੀ ਸੜਕ ਹੇਠਾਂ ਛੁਪਾ ਕੇ ਰੱਖੀ 4 ਕਿਲੋਗ੍ਰਾਮ ਹੈਰੋਇਨ ਦੀ ਬਾਕੀ ਬਚੀ ਹੋਈ ਖੇਪ ਬਰਾਮਦ ਕੀਤੀ। ਇਹ ਕਾਰਵਾਈ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ (ਐਸ ਐੱਸ ਓ ਸੀ) ਅੰਮਿ੍ਰਤਸਰ ਵੱਲੋਂ ਇਸੇ ਪਿੰਡ ਬੂਟੇ ਦੀਆ ਛੰਨਾ ਦੇ ਨਸ਼ਾ ਤਸਕਰ ਸ਼ਿੰਦਰ ਸਿੰਘ ਨੂੰ ਗਿ੍ਰਫਤਾਰ ਕਰਕੇ ਉਕਤ ਕੋਲੋਂ 6 ਕਿਲੋ ਹੈਰੋਇਨ ਦੀ ਖੇਪ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਉਪਰੰਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾ ਫਾਸ਼ ਕਰਨ ਤੋਂ ਮਹਿਜ਼ ਦੋ ਦਿਨ ਬਾਅਦ ਅਮਲ ’ਚ ਲਿਆਂਦੀ ਗਈ ਹੈ। ਇਸ ਸੰਬੰਧੀ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਐੱਸ ਐੱਸ ਓ ਸੀ ਅੰਮਿ੍ਰਤਸਰ ਨੂੰ ਪੁਖ਼ਤਾ ਸੂਹ ਮਿਲੀ ਸੀ ਕਿ ਸ਼ਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਾਕਿਸਤਾਨ ਸਥਿਤ ਸਮੱਗਲਰਾਂ ਅਤੇ ਏਜੰਸੀਆਂ ਦੁਆਰਾ ਫਿਰੋਜ਼ਪੁਰ ਸੈਕਟਰ ’ਚ ਦਰਿਆ ਦੇ ਰਸਤੇ ਭਾਰਤੀ ਖੇਤਰ ’ਚ ਪਹੁੰਚਾਈ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਸ਼ਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ 4 ਕਿਲੋ ਹੈਰੋਇਨ ਉਸ ਦੇ ਪਿੰਡ ਬੂਟੇ ਦੀਆਂ ਛੰਨਾ ਵਿਖੇ ਮੁਰੰਮਤ ਅਧੀਨ ਸੜਕ ਹੇਠਾਂ ਛੁਪਾ ਕੇ ਰੱਖੀ ਸੀ। ਪੁਲਸ ਨੇ ਮੁਲਜ਼ਮ ਵੱਲੋਂ ਦੱਸੇ ਟਿਕਾਣੇ ਤੋਂ ਇਹ ਖੇਪ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਸ਼ਿੰਦਰ ਦੇ ਖੁਲਾਸੇ ’ਤੇ ਪੁਲਸ ਟੀਮਾਂ ਨੇ ਉਸ ਦੇ ਚਾਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਸੀ, ਜੋ ਕਿ ਹਾਲੇ ਤੱਕ ਭਗੌੜੇ ਹਨ।

LEAVE A REPLY

Please enter your comment!
Please enter your name here