ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਟਾਈਟਲਰ ਦੀ ਜ਼ਮਾਨਤ ਖਿਲਾਫ਼ ਪ੍ਰਦਰਸ਼ਨ

0
187

ਨਵੀਂ ਦਿੱਲੀ : ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਜ਼ਮਾਨਤ ਖਿਲਾਫ ਪ੍ਰਦਰਸ਼ਨ ਕਰ ਰਹੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਤੇ ਦਿੱਲੀ ਪੁਲਸ ਵਿਚਾਲੇ ਸ਼ਨੀਵਾਰ ਅਦਾਲਤੀ ਕੰਪਲੈਕਸ ’ਚ ਝੜਪ ਹੋ ਗਈ। ਦਿੱਲੀ ਪੁਲਸ ਨੇ ਸੁਰੱਖਿਆ ਕਾਰਨਾਂ ਕਰਕੇ ਰਾਊਜ਼ ਐਵੇਨਿਊ ਕੋਰਟ ਰੂਮ ਦੇ ਐਂਟਰੀ ਗੇਟ ਨੂੰ ਬੰਦ ਕਰ ਦਿੱਤਾ। ਜ਼ਿਕਰਯੋਗ ਹੈ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸ਼ੁੱਕਰਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਉਸ ਨੂੰ ਪੁਲ ਬੰਗਸ ਇਲਾਕੇ ’ਚ ਹੋਏ ਕਤਲ ਦੇ ਮਾਮਲੇ ’ਚ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਉਦੋਂ ਤੋਂ ਹੀ ਸਿੱਖਾਂ ’ਚ ਰੋਸ ਪਾਇਆ ਜਾ ਰਿਹਾ ਸੀ।

LEAVE A REPLY

Please enter your comment!
Please enter your name here