ਨਵੀਂ ਦਿੱਲੀ : ਈ ਡੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾ ਨੂੰ ਅਗਲੇ ਹਫਤੇ ਸੂਬੇ ਦੀ ਰਾਜਧਾਨੀ ਰਾਂਚੀ ’ਚ ਏਜੰਸੀ ਦੇ ਦਫਤਰ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਈ ਡੀ ਨੇ ਉਨ੍ਹਾ ਤੋਂ ਗੈਰਕਾਨੂੰਨੀ ਮਾਈਨਿੰਗ ਨਾਲ ਜੁੜੇ ਇੱਕ ਮਾਮਲੇ ’ਚ ਪਹਿਲਾਂ ਵੀ ਪੁੱਛਗਿੱਛ ਕੀਤੀ ਸੀ।




