ਭਾਰਤ ਤੇ ਪਾਕਿਸਤਾਨ ਇੱਕੋ ਗਰੁੱਪ ’ਚ

0
372

ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦੀਆਂ ਪੁਰਸ਼ ਹਾਕੀ ਟੀਮਾਂ ਨੂੰ ਚੀਨ ਦੇ ਹਾਂਗਜੂ ’ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਇੱਕੋ ਗਰੁੱਪ ’ਚ ਰੱਖਿਆ ਗਿਆ ਹੈ, ਜਿੱਥੇ ਇਹ ਦੋਵੇਂ ਟੀਮਾਂ 30 ਸਤੰਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਭਾਰਤ ਅਤੇ ਪਾਕਿਸਤਾਨ ਨੂੰ ਜਾਪਾਨ, ਬੰਗਲਾਦੇਸ਼, ਸਿੰਗਾਪੁਰ ਅਤੇ ਉਜ਼ਬੇਕਿਸਤਾਨ ਦੇ ਨਾਲ ਗਰੁੱਪ ਏ ’ਚ ਰੱਖਿਆ ਗਿਆ ਹੈ। ਭਾਰਤ ਆਪਣਾ ਪਹਿਲਾ ਮੈਚ 24 ਸਤੰਬਰ ਨੂੰ ਉਜ਼ਬੇਕਿਸਤਾਨ ਨਾਲ ਖੇਡੇਗਾ। ਦੱਖਣੀ ਕੋਰੀਆ, ਮਲੇਸ਼ੀਆ, ਚੀਨ, ਓਮਾਨ, ਥਾਈਲੈਂਡ ਅਤੇ ਇੰਡੋਨੇਸ਼ੀਆ ਗਰੁੱਪ ਬੀ ’ਚ ਹਨ। ਭਾਰਤੀ ਮਹਿਲਾ ਹਾਕੀ ਟੀਮ ਨੂੰ ਵੀ ਗਰੁੱਪ ਏ ’ਚ ਰੱਖਿਆ ਗਿਆ ਹੈ, ਜਿੱਥੇ ਉਸ ਦਾ ਸਾਹਮਣਾ ਹਾਂਗਕਾਂਗ, ਸਿੰਗਾਪੁਰ, ਦੱਖਣੀ ਕੋਰੀਆ ਤੇ ਮਲੇਸ਼ੀਆ ਨਾਲ ਹੋਵੇਗਾ। ਭਾਰਤੀ ਟੀਮ 27 ਸਤੰਬਰ ਨੂੰ ਸਿੰਗਾਪੁਰ ਵਿਰੁੱਧ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਜਾਪਾਨ, ਚੀਨ, ਥਾਈਲੈਂਡ, ਕਜ਼ਾਕਿਸਤਾਨ ਅਤੇ ਇੰਡੋਨੇਸ਼ੀਆ ਗਰੁੱਪ ਬੀ ਵਿੱਚ ਹਨ। ਪੁਰਸ਼ਾਂ ਦਾ ਫਾਈਨਲ 6 ਅਕਤੂਬਰ ਨੂੰ ਖੇਡਿਆ ਜਾਵੇਗਾ, ਜਦਕਿ ਔਰਤਾਂ ਦਾ ਫਾਈਨਲ ਇਕ ਦਿਨ ਬਾਅਦ ਖੇਡਿਆ ਜਾਵੇਗਾ।

LEAVE A REPLY

Please enter your comment!
Please enter your name here