ਕੋਲਕਾਤਾ : ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਨੂੰ 11 ਦਿਨਾਂ ਦੇ ਇਲਾਜ ਤੋਂ ਬਾਅਦ ਬੁੱਧਵਾਰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਭੱਟਾਚਾਰੀਆ (79) ਨੂੰ ਸਾਹ ਦੀ ਨਾਲੀ ਦੇ ਹੇਠਲੇ ਹਿੱਸੇ ਦੀ ਲਾਗ ਅਤੇ ‘ਟਾਈਪ 2’ ਸਾਹ ਦੀ ਸ਼ਿਕਾਇਤ ਤੋਂ ਬਾਅਦ 29 ਜੁਲਾਈ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ।


