ਚੋਣ ਕਮਿਸ਼ਨਰਾਂ ਦੀ ਚੋਣ ਕਰਨ ਵਾਲੀ ਕਮੇਟੀ ’ਚੋਂ ਚੀਫ ਜਸਟਿਸ ਬਾਹਰ

0
174

ਨਵੀਂ ਦਿੱਲੀ : ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਬਾਰੇ ਵੀਰਵਾਰ ਰਾਜ ਸਭਾ ’ਚ ਇੱਕ ਬਿੱਲ ਪੇਸ਼ ਕੀਤਾ, ਜਿਸ ’ਚ ਇਹ ਵਿਵਸਥਾ ਕੀਤੀ ਗਈ ਹੈ ਕਿ ਭਵਿੱਖ ’ਚ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਵੱਲੋਂ ਕੀਤੀ ਜਾਵੇਗੀ, ਜਿਸ ’ਚ ਲੋਕ ਸਭਾ ’ਚ ਵਿਰੋਧੀ ਧਿਰ ਦਾ ਨੇਤਾ ਅਤੇ ਕੈਬਨਿਟ ਮੰਤਰੀ ਸ਼ਾਮਲ ਹੋਵੇਗਾ। ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਸ਼ਰਤਾਂ ਅਤੇ ਕਾਰਜਕਾਲ) ਬਿੱਲ, 2023 ਵਿਰੋਧੀ ਧਿਰ ਦੇ ਮੈਂਬਰਾਂ ਦੇ ਵਿਰੋਧ ਦੇ ਵਿਚਕਾਰ ਪੇਸ਼ ਕੀਤਾ। ਬਿੱਲ ਦੀ ਇਹ ਵਿਵਸਥਾ ਸੁਪਰੀਮ ਕੋਰਟ ਦੇ ਮਾਰਚ ਦੇ ਫੈਸਲੇ ਦੇ ਉਲਟ ਹੈ, ਜਿਸ ’ਚ ਕਿਹਾ ਗਿਆ ਸੀ ਕਿ ਕਮੇਟੀ ’ਚ ਪ੍ਰਧਾਨ ਮੰਤਰੀ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਚੀਫ ਜਸਟਿਸ ਸ਼ਾਮਲ ਹੋਣੇ ਚਾਹੀਦੇ ਹਨ, ਪਰ ਸਰਕਾਰ ਨੇ ਬਿੱਲ ’ਚ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਬਾਹਰ ਕਰ ਦਿੱਤਾ ਹੈ।

LEAVE A REPLY

Please enter your comment!
Please enter your name here