ਸੰਤੋਖ ਸਿੰਘ ਕਤਲ ਕੇਸ ‘ਚ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਗਿ੍ਫ਼ਤਾਰ

0
259

ਚੰਡੀਗੜ੍ਹ/ਮੋਗਾ (ਗੁਰਜੀਤ ਬਿੱਲਾ)-ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਨੇ ਮੋਗਾ ਪੁਲਸ ਨੇ ਸਾਂਝੀ ਕਾਰਵਾਈ ਕਰਦਿਆਂ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਨੂੰ ਗਿ੍ਫਤਾਰ ਕੀਤਾ ਹੈ, ਜੋ ਕਿ ਸੰਤੋਖ ਸਿੰਘ ਕਤਲ ਕਾਂਡ ਵਿੱਚ ਮੁੱਖ ਸ਼ੂਟਰ ਸੀ | ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੋਪੀ ਡੱਲੇਵਾਲੀਆ, ਜਲੰਧਰ ਦੇ ਪਿੰਡ ਡੱਲੇਵਾਲ ਦਾ ਰਹਿਣ ਵਾਲਾ ਹੈ, ਗੋਰੂ ਬੱਚਾ ਗਰੋਹ ਦਾ ਮੈਂਬਰ ਹੈ | ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਉਸ ਦੇ ਕਬਜੇ ‘ਚੋਂ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਕੀਤੇ ਹਨ | ਇਹ ਕਾਰਵਾਈ ਪੰਜਾਬ ਪੁਲਸ ਵੱਲੋਂ ਤਿੰਨ ਸ਼ੂਟਰਾਂ, ਜਿਨ੍ਹਾਂ ਦੀ ਪਛਾਣ ਨਿਰਮਲ ਸਿੰਘ ਉਰਫ ਨਿੰਮਾ, ਅਪ੍ਰੈਲ ਸਿੰਘ ਉਰਫ ਸ਼ੇਰਾ ਅਤੇ ਜਸਕਰਨ ਸਿੰਘ ਉਰਫ ਕਰਨ ਵਜੋਂ ਕੀਤੀ ਗਈ ਸੀ, ਨੂੰ ਗਿ੍ਫਤਾਰ ਕਰਨ ਤੋਂ 15 ਦਿਨਾਂ ਬਾਅਦ ਅਮਲ ‘ਚ ਲਿਆਂਦੀ ਗਈ | ਪੁਲਸ ਨੇ ਉਨ੍ਹਾਂ ਦੇ ਕਬਜੇ ‘ਚੋਂ ਅਪਰਾਧ ‘ਚ ਵਰਤੇ ਗਏ ਤਿੰਨ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਸੀ | ਜਿਕਰਯੋਗ ਹੈ ਕਿ ਚਾਰ ਹਮਲਾਵਰਾਂ ਨੇ ਮੋਗਾ ‘ਚ 16 ਜੁਲਾਈ, 2023 ਨੂੰ ਸੰਤੋਖ ਸਿੰਘ ਦੇ ਘਰ ‘ਚ ਵੜ ਕੇ ਉਸ ਦਾ ਕਤਲ ਕਰ ਦਿੱਤਾ ਸੀ | ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗੋਪੀ ਡੱਲੇਵਾਲੀਆ ਨੂੰ ਜਲੰਧਰ ਦੇ ਮਹਿਤਪੁਰ ਖੇਤਰ ਤੋਂ ਗਿ੍ਫਤਾਰ ਕੀਤਾ ਹੈ | ਗਿ੍ਫ਼ਤਾਰ ਵਿਅਕਤੀ ਚਾਰ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਉਸ ਨੂੰ 2016 ਦੇ ਗੁਰਾਇਆ ਕਤਲ ਕਾਂਡ ‘ਚ ਭਗੌੜਾ ਕਰਾਰ ਦਿੱਤਾ ਗਿਆ ਸੀ |

LEAVE A REPLY

Please enter your comment!
Please enter your name here