ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਪਾਪੂਲਰ ਫਰੰਟ ਆਫ ਇੰਡੀਆ (ਪੀ ਐੱਫ ਆਈ) ਸਾਜ਼ਿਸ਼ ਕੇਸ ’ਚ ਐਤਵਾਰ ਪੰਜ ਰਾਜਾਂ ਕੇਰਲਾ, ਕਰਨਾਟਕ, ਮਹਾਰਾਸ਼ਟਰ, ਪੱਛਮੀ ਬੰਗਾਲ ਤੇ ਬਿਹਾਰ ’ਚ 14 ਟਿਕਾਣਿਆਂ ’ਤੇ ਇਕੋ ਵੇਲੇ ਛਾਪੇ ਮਾਰੇ। ਇਨ੍ਹਾਂ ਛਾਪਿਆਂ ਦੌਰਾਨ ਕਈ ਡਿਜੀਟਲ ਯੰਤਰਾਂ ਤੋਂ ਇਲਾਵਾ ਭੜਕਾਊ ਸਮਗਰੀ ਕਬਜ਼ੇ ’ਚ ਲੈਣ ਦਾ ਦਾਅਵਾ ਕੀਤਾ ਗਿਆ ਹੈ।




