ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਪੰਜ ਗਿ੍ਰਫਤਾਰ

0
230

ਚੰਡੀਗੜ੍ਹ : ਸੁਤੰਤਰਤਾ ਦਿਵਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਪੁਲਸ ਨੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਅੱਤਵਾਦੀ ਮਡਿਊਲ ਦਾ ਪਰਦਾ ਫਾਸ਼ ਕੀਤਾ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਸਥਿਤ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਕੋਲੋਂ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਯਾਦਵ ਨੇ ‘ਐੱਕਸ’ ਉੱਤੇ ਕਿਹਾਇੱਕ ਵੱਡੀ ਸਫਲਤਾ ’ਚ ਪੰਜਾਬ ਪੁਲਸ ਨੇ ਕੇਂਦਰੀ ਏਜੰਸੀ ਦੇ ਨਾਲ ਸਾਂਝੇ ਅਪਰੇਸ਼ਨ ’ਚ ਅੱਤਵਾਦੀ ਮਡਿਊਲ ਦਾ ਪਰਦਾ ਫਾਸ਼ ਕੀਤਾ ਹੈ ਅਤੇ ਪੰਜਾਬ ’ਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰਾਂ ਦੀ ਖੇਪ ਤੋਂ ਇਲਾਵਾ ਮੁਲਜ਼ਮਾਂ ਨੂੰ ਅਮਰੀਕਾ ਤੋਂ ਵਿੱਤੀ ਸਹਾਇਤਾ ਵੀ ਮਿਲ ਰਹੀ ਸੀ।

LEAVE A REPLY

Please enter your comment!
Please enter your name here