ਪੰਚਾਇਤਾਂ ਭੰਗ ਕਰਨ ਵਿਰੁੱਧ ਸਰਕਾਰ ਨੂੰ ਨੋਟਿਸ

0
168

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਬਲਵਿੰਦਰ ਸਿੰਘ ਅਤੇ ਹੋਰ ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਸਟਿਸ ਰਾਜ ਮੋਹਨ ਸਿੰਘ ਅਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਡਵੀਜ਼ਨ ਬੈਂਚ ਨੇ ਸੁਣਵਾਈ ਦੀ ਅਗਲੀ ਤਰੀਕ 28 ਅਗਸਤ ਤੈਅ ਕੀਤੀ ਹੈ। ਪਟੀਸ਼ਨਰਾਂ ਨੇ ਕਿਹਾ ਕਿ ਪੰਜਾਬ ਰਾਜ ’ਚ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦੇ ਕਾਰਜਕਾਲ/ ਕਾਲ ਦੀ ਸਮਾਪਤੀ ਤੋਂ ਪਹਿਲਾਂ ਗਲਤ ਅਤੇ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤਾ ਗਿਆ। ਪਟੀਸ਼ਨਰਾਂ ਨੇ ਜਨਵਰੀ 2019 ’ਚ ਹੀ ਅਹੁਦਾ ਸੰਭਾਲਿਆ ਸੀ। ਇਸ ਤਰ੍ਹਾਂ ਉਨ੍ਹਾ ਦਾ ਕਾਰਜਕਾਲ ਜਨਵਰੀ 2024 ਤੱਕ ਸੀ, ਪਰ ਰਾਜ ਸਰਕਾਰ ਵੱਲੋਂ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here