ਫੌਜ ਨੇ 15 ਦਿਨਾਂ ਦੇ ਬੱਚੇ, ਮਾਂ ਤੇ ਦਾਦਾ-ਦਾਦੀ ਨੂੰ ਬਚਾਇਆ

0
172

ਗੁਰਦਾਸਪੁਰ : ਵੀਰਵਾਰ ਦੁਪਹਿਰ ਇੱਕ ਵਜੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ’ਤੇ ਪੁਰਾਣਾ ਸ਼ਾਲਾ ਦੇ ਨਜਦੀਕੀ ਪਿੰਡ ਰੰਧਾਵਾ ਕਲੋਨੀ ’ਚੋਂ ਇੱਕ ਮਾਂ ਦੀ ਕਾਲ ਆਈ ਕਿ ਉਹ ਖੁਦ ਅਤੇ ਉਸਦਾ 15 ਦਿਨਾਂ ਦਾ ਬੱਚਾ ਅਤੇ ਉਸ ਦਾ ਸੱਸ-ਸਹੁਰਾ ਘਰ ’ਚ ਪਾਣੀ ਆਉਣ ਕਾਰਨ ਫਸ ਗਏ ਹਨ। ਉਨ੍ਹਾਂ ਦੀ ਮਦਦ ਕੀਤੀ ਜਾਵੇ।
ਪ੍ਰਸ਼ਾਸਨ ਨੇ ਹਰਕਤ ਵਿੱਚ ਆਉਂਦਿਆਂ ਰੈਸਕਿਊ ਓਪਰੇਸ਼ਨ ਵਿੱਚ ਲੱਗੀ ਹੋਈ ਭਾਰਤੀ ਫੌਜ ਦੀ ਰੈਸਕਿਊ ਟੀਮ ਦੇ ਲੈਫਟੀਨੈਂਟ ਕਰਨਲ ਵੀ ਕੇ ਸਿੰਘ ਨੂੰ ਮਦਦ ਕਰਨ ਲਈ ਕਿਹਾ। ਇਸ ਤੋਂ ਬਾਅਦ ਲੈਫਟੀਨੈਂਟ ਕਰਨਲ ਵੀ ਕੇ ਸਿੰਘ ਨੇ ਬਿਨ੍ਹਾਂ ਕੋਈ ਸਮਾਂ ਗਵਾਏ ਤੁਰੰਤ ਆਪਣੀ ਰੈਸਕਿਊ ਟੀਮ ਨੂੰ ਪਿੰਡ ਰੰਧਾਵਾ ਕਲੋਨੀ ਲਈ ਰਵਾਨਾ ਕਰ ਦਿੱਤਾ। ਕੁਝ ਹੀ ਮਿੰਟਾਂ ’ਚ ਫੌਜ ਦੀ ਰੈਸਕਿਊ ਟੀਮ ਦੱਸੇ ਪਤੇ ’ਤੇ ਪਹੁੰਚ ਗਈ ਅਤੇ ਉਨ੍ਹਾਂ ਨੇ ਛੋਟੇ ਬੱਚੇ ਅਤੇ ਉਸ ਦੀ ਮਾਂ ਅਤੇ ਬਜ਼ੁਰਗ ਸੱਸ-ਸਹੁਰੇ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਉਸ ਤੋਂ ਬਾਅਦ ਦੇਖਦਿਆਂ ਹੀ ਦੇਖਦਿਆਂ ਪਾਣੀ ਦਾ ਪੱਧਰ ਹੋਰ ਜ਼ਿਆਦਾ ਵੱਧ ਗਿਆ।

LEAVE A REPLY

Please enter your comment!
Please enter your name here