ਸਰਕਾਰ ਖੇਡਾਂ ’ਚ ਪੁਰਾਤਨ ਸ਼ਾਨ ਬਹਾਲ ਲਈ ਵਚਨਬੱਧ : ਮਾਨ

0
215

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ, ਜਿਨ੍ਹਾਂ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਂਅ ਰੌਸ਼ਨ ਕੀਤਾ।
ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮਾਨ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਸੂਬੇ ਵਿਚ ਹਾਕੀ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ ਵੀ ਭਾਰਤੀ ਹਾਕੀ ਟੀਮ ਨੇ 41 ਸਾਲਾਂ ਮਗਰੋਂ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਪੰਜਾਬ ਲਈ ਇਹ ਪ੍ਰਾਪਤੀ ਹੋਰ ਵੀ ਮਾਣ ਵਾਲੀ ਸੀ, ਕਿਉਂਕਿ ਉਸ ਮੌਕੇ ਇਸ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਨਾਲ ਸੰਬੰਧਤ ਸਨ। ਹਾਲ ਹੀ ਏਸ਼ੀਅਨ ਚੈਂਪੀਅਨ ਟਰਾਫੀ ਵਿੱਚ ਜੇਤੂ ਝੰਡਾ ਬੁਲੰਦ ਕਰਨ ਵਾਲੀ ਭਾਰਤੀ ਟੀਮ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਉਪ ਕਪਤਾਨ ਹਾਰਦਿਕ ਸਿੰਘ ਸਮੇਤ 12 ਖਿਡਾਰੀ ਪੰਜਾਬ ਦੇ ਹਨ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here