25.4 C
Jalandhar
Sunday, August 14, 2022
spot_img

ਅਗਨੀਪੱਥ ਸਕੀਮ ਦੀ ਮੁਖਾਲਫਤ ਕਰਨ ਲਈ ਵਿਧਾਨ ਸਭਾ ‘ਚ ਮਤਾ ਲਿਆਵਾਂਗੇ : ਮੁੱਖ ਮੰਤਰੀ

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐੱਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ |
ਸਿਫਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, Tਅਗਨੀਪੱਥ ਸਕੀਮ ਐਨ.ਡੀ.ਏ ਸਰਕਾਰ ਦਾ ਤਰਕਹੀਣ ਅਤੇ ਅਣਉਚਿੱਤ ਕਦਮ ਹੈ, ਜੋ ਭਾਰਤੀ ਫੌਜ ਦੇ ਮੁਢਲੇ ਸਰੂਪ ਨੂੰ ਤਬਾਹ ਕਰ ਦੇਵੇਗਾ |U ਮੁੱਖ ਮੰਤਰੀ ਨੇ ਕਿਹਾ ਕਿ ਐੱਨ.ਡੀ.ਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇਕ ਹੋਰ ਨਿਰਆਧਾਰ ਕਦਮ ਹੈ | ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ | ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਵੀ ਅਜਿਹਾ ਬੇਬੁਨਿਆਦ ਕਦਮ ਹੈ, ਜਿਸ ਨੂੰ ਕੋਈ ਵੀ ਸਮਝ ਨਹੀਂ ਸਕਦਾ | ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਨਾ-ਮੰਨਣਯੋਗ ਹੈ ਕਿ ਇੱਕ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਫੌਜ ਵਿੱਚ ਭਰਤੀ ਹੋ ਜਾਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸਿਰਫ ਚਾਰ ਸਾਲ ਬਾਅਦ ਹੀ ਸੇਵਾ-ਮੁਕਤ ਹੋ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਖਦਾਇਕ ਗੱਲ ਹੈ ਕਿ ਜੋ ਨੌਜਵਾਨ ਭਰ ਜਵਾਨੀ ਵਿੱਚ ਦੇਸ਼ ਦੀ ਸੇਵਾ ਕਰੇਗਾ, ਉਸ ਨੂੰ ਇਸ ਸੇਵਾ ਬਦਲੇ ਕੋਈ ਪੈਨਸ਼ਨ ਜਾਂ ਹੋਰ ਲਾਭ ਨਹੀਂ ਮਿਲੇਗਾ | ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਲਈ ਬਹੁਤ ਵੱਡਾ ਘਾਟਾ ਹੈ, ਜੋ ਆਪਣੀ ਸਰੀਰਕ ਯੋਗਤਾ ਦੇ ਆਧਾਰ ‘ਤੇ ਹਥਿਆਰਬੰਦ ਸੈਨਾਵਾਂ ‘ਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਸਕੀਮ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦੀ ਹੈ, ਕਿਉਂਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਲਾਪਰਵਾਹੀ ਢੰਗ ਨਾਲ ਆਪਣਾ ਕੰਮ ਬਿਨਾਂ ਸੋਚੇ-ਸਮਝੇ ਕਰ ਰਹੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਨਾਲ ਘੋਰ ਬੇਇਨਸਾਫੀ ਹੈ, ਜੋ ਕਿਸੇ ਵੀ ਕੀਮਤ ‘ਤੇ ਸਹਿਣਯੋਗ ਨਹੀਂ ਹੈ | ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਇਸ ਬੇਹੁਦਾ ਕਦਮ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਦੇ ਵਿਰੋਧ ਦਾ ਮਤਾ ਬਹੁਤ ਜਲਦ ਲਿਆਂਦਾ ਜਾਵੇਗਾ | ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਸ ਕਦਮ ਦਾ ਪੂਰੀ ਤਾਕਤ ਨਾਲ ਵਿਰੋਧ ਕਰਨ ਲਈ ਸਾਰੀਆਂ ਪਾਰਟੀਆਂ ਦੇ ਸਹਿਯੋਗ ਦੀ ਮੰਗ ਕੀਤੀ | ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਮਤਾ ਲਿਆਉਣ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਮੁੱਦੇ ‘ਤੇ ਸਦਨ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਸਿਫਰ ਕਾਲ ਦੌਰਾਨ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸ਼ਿਕਾਇਤ ‘ਤੇ ਯੂਟਿਊਬ ਤੋਂ ਸਿੱਧੂ ਮੂਸੇਵਾਲਾ ਦੇ ਐੱਸ ਵਾਈ ਐੱਲ ਗੀਤ ‘ਤੇ ਪਾਬੰਦੀ ਲਗਾਉਣ ਦੀ ਨਿੰਦਾ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਉਹ ਵੀ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਵਿਚ ਹਨ |

Related Articles

LEAVE A REPLY

Please enter your comment!
Please enter your name here

Latest Articles