25 C
Jalandhar
Sunday, September 8, 2024
spot_img

ਸੀਨੀਅਰ ਖੇਤੀ ਅਧਿਕਾਰੀਆਂ ਨੂੰ ਨਰਮਾ ਪੱਟੀ ’ਚ ਰਹਿਣ ਦੇ ਆਦੇਸ਼, ਛੁੱਟੀਆਂ ਰੱਦ

ਚੰਡੀਗੜ੍ਹ (ਗੁਰਜੀਤ ਬਿੱਲਾ)-ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਸੰਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ, ਕਿਉਂਕਿ ਅਗਲੇ 15 ਦਿਨ ਕਪਾਹ ਦੀ ਫਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ।

Related Articles

LEAVE A REPLY

Please enter your comment!
Please enter your name here

Latest Articles