ਚੰਡੀਗੜ੍ਹ : ਹਿਮਾਚਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਦਿਨਾਂ ਲਈ 26 ਅਗਸਤ ਤੱਕ ਪੰਜਾਬ ਦੇ ਸਾਰੇ ਸਕੂਲ, ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਦਿੱਤੀ। ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲ 23 ਅਗਸਤ ਤੋਂ 26 ਅਗਸਤ ਤੱਕ ਬੰਦ ਰਹਿਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 24 ਤੇ 25 ਅਗਸਤ ਨੂੰ ਰੀਅਪੀਅਰ / ਕੰਪਾਰਟਮੈਂਟ ਪ੍ਰੀਖਿਆਵਾਂ ਅਗਲੇ ਨਿਰਣੇ ਤੱਕ ਮੁਲਤਵੀ ਕਰ ਦਿੱਤੀਆਂ ਹਨ। 30 ਅਗਸਤ ਨੂੰ ਰੱਖੜੀ ਦੇ ਤਿਉਹਾਰ ਕਾਰਨ ਦੋ ਘੰਟੇ ਦੀ ਛੁੱਟੀ ਹੈ, ਪ੍ਰੰਤੂ ਦੋ ਘੰਟੇ ਦੀ ਛੁੱਟੀ ਦੇ ਬਾਵਜੂਦ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਨਿਰਧਾਰਤ ਸਮੇਂ ਸਵੇਰੇ 10 ਵਜੇ ਹੀ ਸ਼ੁਰੂ ਹੋਵੇਗੀ।




