ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰਾਲੇ ਨੇ ਬੁੱਧਵਾਰ ਦੱਸਿਆ ਕਿ ਨਵੀਂ ਸਿੱਖਿਆ ਨੀਤੀ ਅਨੁਸਾਰ ਨਵੇਂ ਪਾਠਕ੍ਰਮ ਦਾ ਢਾਂਚਾ ਤਿਆਰ ਕਰ ਲਿਆ ਗਿਆ ਹੈ ਤੇ ਸਾਲ 2024 ਦੇ ਅਕਾਦਮਿਕ ਸੈਸ਼ਨ ਲਈ ਇਸ ਤਹਿਤ ਹੀ ਪਾਠ ਪੁਸਤਕਾਂ ਤਿਆਰ ਕੀਤੀਆਂ ਜਾਣਗੀਆਂ। ਨਵੇਂ ਪਾਠਕ੍ਰਮ ਢਾਂਚੇ ਤਹਿਤ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਭਾਸ਼ਾਵਾਂ ਦਾ ਅਧਿਐਨ ਕਰਨਾ ਹੋਵੇਗਾ, ਜਿਨ੍ਹਾਂ ਵਿੱਚੋਂ ਘੱਟੋ-ਘੱਟ ਇੱਕ ਭਾਰਤੀ ਹੋਣੀ ਚਾਹੀਦੀ ਹੈ।
ਮੰਤਰਾਲੇ ਦੇ ਨਵੇਂ ਕੋਰਸ ਢਾਂਚੇ ਤਹਿਤ ਬੋਰਡ ਪ੍ਰੀਖਿਆਵਾਂ ਸਾਲ ’ਚ ਦੋ ਵਾਰ ਹੋਣਗੀਆਂ ਤੇ ਵਿਦਿਆਰਥੀਆਂ ਨੂੰ ਵਧੀਆ ਅੰਕ ਰੱਖਣ ਦੀ ਇਜਾਜ਼ਤ ਦਿੱਤੀ ਜਾਵੇਗੀ। ਮੰਤਰਾਲੇ ਦੇ ਨਵੇਂ ਪਾਠਕ੍ਰਮ ਢਾਂਚੇ ਤਹਿਤ ਬੋਰਡ ਪ੍ਰੀਖਿਆਵਾਂ ਮਹੀਨਿਆਂ ਦੀ ਕੋਚਿੰਗ ਅਤੇ ਰੱਟੇ ਦੇ ਮੁਕਾਬਲੇ ਵਿਦਿਆਰਥੀਆਂ ਦੀ ਸਮਝ ਅਤੇ ਕੁਸ਼ਲਤਾ ਦੇ ਪੱਧਰ ਦਾ ਮੁਲਾਂਕਣ ਕਰਨਗੀਆਂ। ਮੰਤਰਾਲੇ ਦੇ ਨਵੇਂ ਪਾਠਕ੍ਰਮ ਢਾਂਚੇ ਤਹਿਤ 11ਵੀਂ ਅਤੇ 12ਵੀਂ ਜਮਾਤ ਦੇ ਵਿਸ਼ਿਆਂ ਦੀ ਚੋਣ ‘ਸਟਰੀਮ’ ਤੱਕ ਸੀਮਤ ਨਹੀਂ ਰਹੇਗੀ, ਵਿਦਿਆਰਥੀਆਂ ਨੂੰ ਆਪਣੀ ਪਸੰਦ ਦਾ ਵਿਸ਼ਾ ਚੁਣਨ ਦੀ ਆਜ਼ਾਦੀ ਮਿਲੇਗੀ।