ਸਕੂਲ ਮਾਈਗ੍ਰੇਸ਼ਨ 15 ਨਵੰਬਰ ਤੱਕ

0
177

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2023-24 ਲਈ ਪੰਜਵੀਂ, ਅੱਠਵੀਂ, ਨੌਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਸਕੂਲ ਤੋਂ ਸਕੂਲ ਮਾਈਗ੍ਰੇਸ਼ਨ ਸੰਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਬੋਰਡ ਨਾਲ ਸੰਬੰਧਤ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਾਈਗ੍ਰੇਸ਼ਨ 1000 ਰੁਪਏ ਫੀਸ ਨਾਲ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ। ਇਸੇ ਤਰ੍ਹਾਂ ਦੂਜੇ ਬੋਰਡਾਂ/ਰਾਜਾਂ ’ਚ ਪੜ੍ਹਦੇ ਵਿਦਿਆਰਥੀ ਵੀ 15 ਨਵੰਬਰ ਤੱਕ ਇੰਟਰ ਬੋਰਡ ਮਾਈਗ੍ਰੇਸ਼ਨ 3000 ਰੁਪਏ ਫੀਸ ਨਾਲ ਕਰਵਾ ਸਕਦੇ ਹਨ। ਨਿਰਧਾਰਤ ਮਿਤੀ ਤੋਂ ਬਾਅਦ ਕੋਈ ਵੀ ਕੇਸ ਵਿਚਾਰਿਆ ਨਹੀਂ ਜਾਵੇਗਾ।
ਨਤੀਜੇ ਦਾ ਐਲਾਨ
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦੀ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਪ੍ਰੀਖਿਆ 28 ਅਤੇ 29 ਜੁਲਾਈ ਨੂੰ ਕਰਵਾਈ ਗਈ ਸੀ। ਨਤੀਜਾ ਬੋਰਡ ਦੀ ਵੈਬਸਾਈਟ ’ਤੇ ਦੇਖਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here