ਮੂਸੇਵਾਲਾ ਕਤਲ ਕਾਂਡ ‘ਚ ਜੱਗੂ ਭਗਵਾਨਪੁਰੀਆ ਦਾ 7 ਦਿਨਾਂ ਦਾ ਰਿਮਾਂਡ

0
246

ਮਾਨਸਾ (ਰੀਤਵਾਲ)-ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਤੋਂ ਲਿਆ ਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ 7 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਉਸ ਤੋਂ ਪੁੱਛਗਿੱਛ ਕਰੇਗੀ | ਭਗਵਾਨਪੁਰੀਆ ਦੇ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਹੋਣ ਦੇ ਸ਼ੱਕ ਹੇਠ ਮਾਨਸਾ ਪੁਲਸ ਪੁੱਛਗਿੱਛ ਕਰ ਰਹੀ ਹੈ | ਜਾਣਕਾਰੀ ਹੈ ਕਿ ਲਾਰੈਂਸ ਬਿਸ਼ਨੋਈ ਨੇ ਕੁਝ ਸਮਾਂ ਪਹਿਲਾਂ ਉਸ ਦੀ ਮਦਦ ਕੀਤੀ ਸੀ, ਬਦਲੇ ‘ਚ ਜੱਗੂ ‘ਤੇ ਲਾਰੈਂਸ ਨੂੰ ਸ਼ਾਰਪ ਸ਼ੂਟਰ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ | ਇਹਨਾਂ ਖੁਲਾਸਿਆਂ ‘ਤੇ ਪੰਜਾਬ ਪੁਲਸ ਬੁੱਧਵਾਰ ਦਿੱਲੀ ਪਟਿਆਲਾ ਹਾਊਸ ਕੋਰਟ ਗਈ ਸੀ, ਉਥੋਂ ਗਿ੍ਫਤਾਰੀ ਅਤੇ ਟਰਾਂਜਿਟ ਰਿਮਾਂਡ ਲੈ ਕੇ ਪੁਲਸ ਦੇਰ ਰਾਤ ਮਾਨਸਾ ਪਹੁੰਚੀ, ਜਿਸ ਤੋਂ ਬਾਅਦ ਮਾਨਸਾ ਵਿਖੇ ਸਖਤ ਪੁਲਸ ਪਹਿਰੇ ਹੇਠ ਉਸ ਦੀ ਪੇਸ਼ੀ ਕਰਵਾਈ ਗਈ | ਮਾਨਸਾ ਦੀ ਅਦਾਲਤ ਵੱਲੋਂ ਪੁਲਸ ਨੂੰ ਸੱਤ ਦਿਨਾਂ ਦਾ ਪੁਲਸ ਰਿਮਾਂਡ ਮਿਲਿਆ ਹੈ | ਜੱਗੂ ਭਗਵਾਨਪੁਰੀਆ ਵੀ ਗੈਂਗਸਟਰ ਲਾਰੈਂਸ ਸਿੰਡੀਕੇਟ ਦਾ ਮੈਂਬਰ ਹੈ | ਗੈਂਗਸਟਰ ਲਾਰੈਂਸ ਦੇ ਗੈਂਗ ਨੇ ਮੂਸੇਵਾਲਾ ਦੇ ਕਤਲ ਦੀ ਜ਼ੁੰਮੇਵਾਰੀ ਲਈ ਹੈ | ਪੰਜਾਬ ਅਤੇ ਦਿੱਲੀ ਪੁਲਸ ਪਹਿਲਾਂ ਹੀ ਲਾਰੈਂਸ ਨੂੰ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਾਡ ਦੱਸ ਚੁੱਕੀ ਹੈ | ਜੱਗੂ ਭਗਵਾਨਪੁਰੀਆ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਰਿਮਾਂਡ ‘ਤੇ ਲਿਆ ਸੀ | ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਤਿਹਾੜ ਜੇਲ੍ਹ ਵਿੱਚ ਲਾਰੈਂਸ ਨਾਲ ਬੈਰਕ ਵਿੱਚ ਬੰਦ ਸੀ, ਫਿਰ ਉਨ੍ਹਾਂ ਦੀ ਕੈਨੇਡਾ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨਾਲ ਗੱਲ ਹੁੰਦੀ ਸੀ, ਹਾਲਾਂਕਿ ਇਸ ਤੋਂ ਬਾਅਦ ਉਸ ਦੀ ਬੈਰਕ ਬਦਲ ਦਿੱਤੀ ਗਈ |

LEAVE A REPLY

Please enter your comment!
Please enter your name here