ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰੀ ਇਲਾਕਿਆਂ ’ਚ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ

0
197

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਸੂਬੇ ਦੇ ਬੁਨਿਆਦੀ ਢਾਂਚੇ ’ਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ’ਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦੇ ਉਦੇਸ਼ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ। ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ’ਚ ਆ ਰਹੇ ਬਦਲਾਅ ਦੇ ਮੱਦੇਨਜ਼ਰ ਪ੍ਰਾਜੈਕਟਾਂ ਨੂੰ ਅਮਲ ’ਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ ਪਾਣੀ, ਸੀਵਰੇਜ ਤੇ ਸਫਾਈ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੈਅ ਸਮੇਂ ’ਚ ਮੁਕੰਮਲ ਕਰਨ ਲਈ ਆਖਿਆ। ਮੀਟਿੰਗ ’ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here