ਨਾਨੇ ਨੇ 8 ਸਾਲ ਦੇ ਦੋਹਤੇ ਨੂੰ ਨਹਿਰ ’ਚ ਧੱਕਾ ਦੇ ਕੇ ਮਾਰਿਆ

0
218

ਅੰਮਿ੍ਰਤਸਰ : ਅੰਮਿ੍ਰਤਸਰ ਦੇ ਪਿੰਡ ਬੱਲ ਸਚੰਦਰ ਦੇ ਵਸਨੀਕ 8 ਸਾਲ ਦੇ ਬੱਚੇ ਗੁਰਅੰਸਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਨੂੰ ਉਸ ਦੇ ਹੀ ਸਕੇ ਨਾਨੇ ਅਮਰਜੀਤ ਸਿੰਘ ਮੀਰਾਂਕੋਟ ਵੱਲੋਂ ਜਗਦੇਵ ਕਲਾਂ ਦੇ ਨੇੜੇ ਨਹਿਰ ’ਚ ਧੱਕਾ ਦੇ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮਿ੍ਰਤਕ ਬੱਚੇ ਗੁਰਅੰਸਪ੍ਰੀਤ ਸਿੰਘ ਦੇ ਮਾਤਾ-ਪਿਤਾ ਦਾ ਘਰੇਲੂ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਬੱਚੇ ਦੀ ਮਾਂ ਕੁਝ ਮਹੀਨਿਆਂ ਤੋਂ ਬੱਚੇ ਨੂੰ ਨਾਲ ਲੈ ਕੇ ਆਪਣੇ ਪੇਕੇ ਘਰ ਮੀਰਾਂਕੋਟ ਰਹਿ ਰਹੀ ਸੀ। ਅਦਾਲਤ ਵੱਲੋਂ ਸਮਝੌਤਾ ਕਰਵਾਉਣ ਉਪਰੰਤ ਇਨ੍ਹਾਂ ਦੋਵਾਂ ਜੀਆਂ ’ਚ ਸਹਿਮਤੀ ਹੋ ਗਈ ਸੀ, ਜੋ ਅਮਰਜੀਤ ਸਿੰਘ (ਬੱਚੇ ਦੇ ਨਾਨੇ) ਨੂੰ ਕਬੂਲ ਨਹੀਂ ਸੀ। ਇਸ ਰੰਜਿਸ਼ ਤਹਿਤ ਨਾਨੇ ਨੇ ਆਪਣੇ ਦੋਹਤੇ ਗੁਰਅੰਸਪ੍ਰੀਤ ਸਿੰਘ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਜਗਦੇਵ ਕਲਾਂ ਨਹਿਰ ’ਚ ਧੱਕਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਅਮਰਜੀਤ ਸਿੰਘ ਨੇ ਬੱਚੇ ਨੂੰ ਨਹਿਰ ’ਚ ਧੱਕਾ ਦੇਣ ਤੋਂ ਬਾਅਦ ਖੁਦ ਹੀ ਪੁਲਸ ਨੂੰ ਇਹ ਕਹਿ ਦਿੱਤਾ ਕਿ ਉਹ ਨਹਿਰ ਨੇੜੇ ਬਾਥਰੂਮ ਕਰਨ ਲਈ ਸਾਈਡ ’ਤੇ ਸੀ ਤਾਂ ਬੱਚਾ ਗਾਇਬ ਹੋ ਗਿਆ। ਸ਼ੱਕ ਪੈਣ ’ਤੇ ਸਖਤੀ ਨਾਲ ਪੜਤਾਲ ਕਰਨ ’ਤੇ ਬੱਚੇ ਦੇ ਨਾਨੇ ਅਮਰਜੀਤ ਸਿੰਘ ਮੀਰਾਂਕੋਟ ਵੱਲੋਂ ਆਪਣਾ ਜੁਰਮ ਕਬੂਲ ਕਰ ਲਿਆ ਗਿਆ। ਇਸ ਸੰਬੰਧੀ ਪੁਲਸ ਵੱੱਲੋਂ ਮੁਲਜ਼ਮ ਨੂੰ ਗਿ੍ਰਫ਼ਤਾਰ ਕਰਕੇ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here