ਨਵੀਂ ਦਿੱਲੀ : ਤਾਮਿਲਨਾਡੂ ’ਚ ਸ਼ਨੀਵਾਰ ਨੂੰ ਵੱਡਾ ਹਾਦਸਾ ਹੋ ਗਿਆ। ਮਦੁਰੈ ਰੇਲਵੇ ਸਟੇਸ਼ਨ ਕੋਲ ਇੱਕ ਰੇਲ ਗੱਡੀ ’ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਤੇ 25 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ। ਰੇਲ ਗੱਡੀ ਲਖਨਊ ਤੋਂ ਰਾਮੇਸ਼ਵਰਮ ਜਾ ਰਹੀ ਸੀ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਸਵੇਰੇ 5.15 ਵਜੇ ਹੋਇਆ। ਇਸ ਦੌਰਾਨ ਰੇਲ ਗੱਡੀ ਮਦੂਰੇ ਯਾਰਡ ਜੰਕਸ਼ਨ ’ਤੇ ਰੁਕੀ ਹੋਈ ਸੀ। ਰੇਲ ਗੱਡੀ ’ਚ ਗੈਸ ਸਿਲੰਡਰ ਫਟਣ ਕਾਰਨ ਇਹ ਅੱਗ ਲੱਗ ਗਈ। ਰੇਲਵੇ ਅਧਿਕਾਰੀਆਂ ਨੇ ਕਿਹਾ ਕਿ ਕੁਝ ਯਾਤਰੀ ਗੈਰ-ਕਾਨੂੰਨੀ ਤਰੀਕੇ ਨਾਲ ਗੈਸ ਸਿਲੰਡਰ ਲੈ ਕੇ ਡੱਬੇ ’ਚ ਦਾਖ਼ਲ ਹੋ ਗਏ। ਰੇਲਵੇ ਨੇ ਮਰਨ ਵਾਲੇ ਲੋਕਾਂ ਦੇ ਪਰਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।




