ਪੈਟਰੋਲ ਪੰਪ ਦੀ ਛੱਤ ਡਿੱਗੀ, ਦੋ ਮਜ਼ਦੂਰਾਂ ਦੀ ਮੌਤ

0
174

ਫਿਲੌਰ (ਨਿਰਮਲ)-ਫਿਲੌਰ-ਨਵਾਂਸ਼ਹਿਰ ਰੋਡ ’ਤੇ ਇੱਕ ਪੈਟਰੋਲ ਪੰਪ ਦੀ ਪੁਰਾਣੀ ਬਿਲਡਿੰਗ ਨੂੰ ਰਿਪੇਅਰ ਕਰਦੇ ਸਮੇਂ ਵੱਡਾ ਹਾਦਸਾ ਹੋ ਗਿਆ, ਜਿਸ ਦੇ ਚਲਦੇ ਕੰਮ ਕਰਨ ਵਾਲੇ ਮਜ਼ਦੂਰ ਮਲਬੇ ’ਚ ਦਬ ਗਏ। ਹਾਦਸਾ ਉਸ ਸਮੇਂ ਹੋਇਆ, ਜਦੋਂ ਇੱਕ ਪੁਰਾਣੀ ਬਿਲਡਿੰਗ ਨੂੰ ਢਾਹੁਣ ਸਮੇਂ ਲੋਹੇ ਦੀ ਗਰਿਲ ਨੂੰ ਬਾਹਰ ਕੱਢਿਆ ਜਾ ਰਿਹਾ ਸੀ, ਉਸ ਸਮੇਂ ਅਚਾਨਕ ਲੈਂਟਰ ਡਿੱਗ ਗਿਆ, ਜਿਸ ਹੇਠਾਂ ਚਾਰ ਵਿਅਕਤੀ ਆ ਗਏ। ਇਹਨਾਂ ’ਚੋਂ ਮਜ਼ਦੂਰ ਸਤੀਸ਼ ਕੁਮਾਰ ਪੁੱਤਰ ਜੀਤ ਰਾਮ ਪਿੰਡ ਕਰਲਾਟੀ, ਬਿਲਾਸਪੁਰ (ਹਿਮਾਚਲ ਪ੍ਰਦੇਸ਼) ਅਤੇ ਵਿਨੋਦ ਨਾਂਅ ਦੇ ਮਜ਼ਦੂਰ ਦੀ ਮੌਤ ਹੋ ਗਈ। ਫਿਲੌਰ ਪੁਲਸ ਨੇ ਮੌਕੇ ’ਤੇ ਪੁੱਜ ਕੇ ਮਿ੍ਰਤਕਾਂ ਦੀਆਂ ਲਾਸ਼ਾ ਨੂੰ ਸਿਵਲ ਹਸਪਤਾਲ ਭੇਜਿਆ। ਦੋਵੇਂ ਜ਼ਖਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਲਕਾ ਫਿਲੌਰ ‘ਆਪ’ ਇੰਚਾਰਜ ਪਿ੍ਰੰਸੀਪਲ ਪ੍ਰੇਮ ਕੁਮਾਰ ਪੁੱਜੇ ਅਤੇ ਘਟਨਾ ਸੰਬੰਧੀ ਜਾਣਕਾਰੀ ਲਈ। ਮਿ੍ਰਤਕਾਂ ਦੇ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਮਿ੍ਰਤਕਾਂ ਦੇ ਪੀੜਤ ਪਰਵਾਰਾਂ ਨੂੰ ਬਣਦੀ ਸਹਾਇਤਾ ਲਈ ਸਰਕਾਰ ਨੂੰ ਕਹਿਣਗੇ।

LEAVE A REPLY

Please enter your comment!
Please enter your name here