ਕੋਟਕਪੂਰਾ ਗੋਲੀ ਕਾਂਡ ’ਚ ਤੀਜੀ ਚਾਰਜਸ਼ੀਟ ਦਾਖ਼ਲ

0
198

ਕੋਟਕਪੂਰਾ : 2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ’ਚ ਐੱਲ ਕੇ ਯਾਦਵ ਏ ਡੀ ਜੀ ਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵੱਲੋਂ 2502 ਪੰਨਿਆਂ ਦਾ ਤੀਜਾ ਸਪਲੀਮੈਂਟਰੀ ਚਲਾਨ ਸੋਮਵਾਰ ਫਰੀਦਕੋਟ ਅਦਾਲਤ ਦੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਕੋ-ਆਪਟਿਡ ਮੈਂਬਰ ਡੀ ਐੱਸ ਪੀ ਗੁਰਦੀਪ ਸਿੰਘ ਇੰਸਪੈਕਟਰ ਇਕਬਾਲ ਸਿੰਘ ਨਾਲ ਫਰੀਦਕੋਟ ਅਦਾਲਤ ’ਚ ਪੁੱਜੇ ਤੇ 11 ਜਿਲਦਾਂ ’ਚ 56 ਪੰਨਿਆਂ ਦੀ ਚਾਰਜਸ਼ੀਟ ਤੇ 2446 ਪੰਨਿਆਂ ਦੇ ਸਹਾਇਕ ਦਸਤਾਵੇਜ਼ ਪੇਸ਼ ਕੀਤੇ। ਜ਼ਿਕਰਯੋਗ ਹੈ ਕਿ ਏ ਆਈ ਜੀ ਰਾਕੇਸ਼ ਅਗਰਵਾਲ ਤੇ ਐੱਸ ਐੱਸ ਪੀ ਬਠਿੰਡਾ ਗੁਲਨੀਤ ਖੁਰਾਣਾ ਦੀ ਅਗਵਾਈ ਵਾਲੀ ਏ ਡੀ ਜੀ ਪੀ ਯਾਦਵ ਦੀ ਅਗਵਾਈ ਵਾਲੀ ਐੱਸ ਆਈ ਟੀ ਨੇ 24 ਫਰਵਰੀ 2023 ਨੂੰ ਸੱਤ ਹਜ਼ਾਰ ਪੰਨਿਆਂ ਦਾ ਪਹਿਲਾ ਚਲਾਨ ਪੇਸ਼ ਕੀਤਾ ਸੀ ਤੇ ਉਸ ਤੋਂ ਬਾਅਦ 2400 ਪੰਨਿਆਂ ਦਾ ਦੂਜਾ ਚਲਾਨ ਪੇਸ਼ ਕੀਤਾ।

LEAVE A REPLY

Please enter your comment!
Please enter your name here