ਅਧਿਆਪਕ ਤੇ ਵਾਈਸ ਪਿ੍ੰਸੀਪਲ ਨੂੰ ਮੁਅੱਤਲ ਕਰਨ ਦੇ ਹੁਕਮ

0
216

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਲੜਕਿਆਂ ਵੱਲੋਂ ਆਪਣੇ ਸਹਿਪਾਠੀਆਂ ‘ਤੇ ਜਿਨਸੀ ਸ਼ੋਸ਼ਣ ਕਰਨ ਦੀ ਘਟਨਾ ਦੀ ਪੁਲਸ ਨੂੰ ਕਥਿਤ ਤੌਰ ‘ਤੇ ਸੂਚਨਾ ਨਾ ਦੇਣ ਕਾਰਨ ਉੱਤਰ-ਪੱਛਮੀ ਦਿੱਲੀ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਵਾਈਸ ਪਿ੍ੰਸੀਪਲ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ | ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਨੇ ਸਿੱਖਿਆ ਡਾਇਰੈਕਟੋਰੇਟ ਨੂੰ ਇਹ ਯਕੀਨੀ ਬਣਾਉਣ ਲਈ ਲਿਖਿਆ ਹੈ ਕਿ ਭਵਿੱਖ ‘ਚ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਸਾਰੇ ਪਿ੍ੰਸੀਪਲਾਂ ਅਤੇ ਅਧਿਆਪਕਾਂ ਨੂੰ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਬਾਰੇ ਸਿਖਲਾਈ ਦਿੱਤੀ ਜਾਵੇ | 12 ਅਤੇ 13 ਸਾਲ ਦੀ ਉਮਰ ਦੇ ਦੋ ਵਿਦਿਆਰਥੀਆਂ ਨੇ ਪੁਲਸ ਕੋਲ ਵੱਖਰੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ ਕਿ ਉਨ੍ਹਾਂ ਦੇ ਪੰਜ ਤੋਂ ਛੇ ਸਹਿਪਾਠੀਆਂ ਵੱਲੋਂ ਜਿਨਸੀ ਸ਼ੋਸ਼ਣ ਕੀਤਾ ਗਿਆ | ਪੁਲਸ ਨੇ ਦੱਸਿਆ ਕਿ ਕਥਿਤ ਘਟਨਾ ਅਪ੍ਰੈਲ ‘ਚ ਸਕੂਲ ਦੇ ‘ਸਮਰ ਕੈਂਪ’ ਦੌਰਾਨ ਹੋਈ ਸੀ | ਅਧਿਕਾਰੀਆਂ ਨੇ ਦੱਸਿਆ ਕਿ 13 ਸਾਲਾ ਅੱਠਵੀਂ ਜਮਾਤ ਦੇ ਵਿਦਿਆਰਥੀ ਨੇ ਦੋਸ਼ ਲਾਇਆ ਕਿ ਉਸ ਦੇ ਸਹਿਪਾਠੀ ਉਸ ਨੂੰ ਜ਼ਬਰਦਸਤੀ ਪਾਰਕ ‘ਚ ਲੈ ਗਏ ਅਤੇ ਅਪ੍ਰੈਲ ‘ਚ ਗਰਮੀਆਂ ਦੇ ਕੈਂਪ ਦੌਰਾਨ ਉਸ ਦਾ ਜਿਨਸੀ ਸ਼ੋਸ਼ਣ ਕੀਤਾ | ਉਨ੍ਹਾਂ ਉਸ ਨੂੰ ਇਹ ਗੱਲ ਕਿਸੇ ਨੂੰ ਨਾ ਦੱਸਣ ਦੀ ਧਮਕੀ ਵੀ ਦਿੱਤੀ | ਅਧਿਕਾਰੀਆਂ ਮੁਤਾਬਕ ਕੁਝ ਦਿਨ ਪਹਿਲਾਂ ਲੜਕਿਆਂ ਨੇ ਵਿਦਿਆਰਥੀ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨੇ ਆਪਣੇ ਅਧਿਆਪਕਾਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ | ਇਸ ‘ਤੇ ਅਧਿਆਪਕਾਂ ਨੇ ਉਸ ਨੂੰ ਇਹ ਗੱਲ ਕਿਸੇ ਨੂੰ ਨਾ ਦੱਸਣ ਲਈ ਕਿਹਾ | ਇਸ ਤੋਂ ਬਾਅਦ ਵਿਦਿਆਰਥੀ ਨੇ ਆਪਣੇ ਮਾਪਿਆਂ ਨੂੰ ਘਟਨਾ ਦੀ ਸੂਚਨਾ ਦਿੱਤੀ ਤਾਂ ਮਾਪਿਆਂ ਨੇ ਪੁਲਸ ਕੰਟਰੋਲ ਰੂਮ ‘ਤੇ ਫੋਨ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ |

LEAVE A REPLY

Please enter your comment!
Please enter your name here