ਜੰਮੂ-ਕਸ਼ਮੀਰ ਨੂੰ ਪੂਰਨ ਸੂਬੇ ਦਾ ਦਰਜਾ, ਕਦੋਂ ਹੋਣਗੀਆਂ ਚੋਣਾਂ

0
234

ਨਵੀਂ ਦਿੱਲੀ : ਸੁਪਰੀਮ ਕੋਰਟ ਦੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਕ ਧਾਰਾ 370 ਨੂੰ ਰੱਦ ਕਰਨ ਅਤੇ ਜੰਮੂ-ਕਸ਼ਮੀਰ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਵੰਡਣ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ | ਮੰਗਲਵਾਰ 12ਵੇਂ ਦਿਨ ਦੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ ਕਿ ਜੰਮੂ-ਕਸ਼ਮੀਰ ਨੂੰ ਸੂਬੇ ਦਾ ਦਰਜਾ ਕਦੋਂ ਦਿੱਤਾ ਜਾਵੇਗਾ ਅਤੇ ਚੋਣਾਂ ਕਦੋਂ ਹੋਣਗੀਆਂ? ਕੇਂਦਰ ਨੇ ਜਵਾਬ ‘ਚ ਕਿਹਾ ਕਿ ਜੰਮੂ-ਕਸ਼ਮੀਰ ਦਾ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਸਥਾਈ ਨਹੀਂ ਹੈ | ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਦਰਜੇ ਦੇ ਭਵਿੱਖ ‘ਤੇ 31 ਅਗਸਤ ਨੂੰ ਸਰਕਾਰ ਆਪਣਾ ਬਿਆਨ ਦੇਵੇਗੀ | ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦਾ ਕਹਿਣਾ ਹੈ ਕਿ ਜਦ ਹਾਲਾਤ ਠੀਕ ਹੋ ਜਾਣਗੇ ਤਾਂ ਜੰਮੂ-ਕਸ਼ਮੀਰ ਨੂੰ ਫਿਰ ਤੋਂ ਰਾਜ ਬਣਾ ਦਿੱਤਾ ਜਾਵੇਗਾ | ਸੁਣਵਾਈ ਦੌਰਾਨ ਕੇਂਦਰ ਦਾ ਪੱਖ ਰਹੇ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਭਵਿੱਖ ‘ਚ ਜੰਮੂ-ਕਸ਼ਮੀਰ ਨੂੰ ਇੱਕ ਸੂਬੇ ਦਾ ਦਰਜਾ ਦਿੱਤਾ ਜਾਵੇਗਾ, ਜਦਕਿ ਲੱਦਾਖ ਹਾਲੇ ਵੀ ਕੇਂਦਰ ਸ਼ਾਸਤ ਪ੍ਰਦੇਸ਼ ਬਣਿਆ ਰਹੇਗਾ | ਉਨ੍ਹਾ ਇਹ ਵੀ ਕਿਹਾ ਕਿ 31 ਅਗਸਤ ਨੂੰ ਉਚ ਪੱਧਰੀ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਜਾ ਸਕਦਾ ਹੈ | ਤੁਸ਼ਾਰ ਮਹਿਤਾ ਦੀਆਂ ਦਲੀਲਾਂ ਨੂੰ ਦੇਖਦੇ ਹੋਏ ਬੈਂਚ ਨੇ ਪੁੱਛਿਆ ਕਿ ਜੰਮੂ-ਕਸ਼ਮੀਰ ‘ਚ ਚੋਣਾਂ ਕਦੋਂ ਹੋਣਗੀਆਂ? ਬੈਂਚ ਨੇ ਕਿਹਾ, ‘ਕੀ ਕੋਈ ਰੋਡਮੈਪ ਹੈ? ਤੁਹਾਨੂੰ ਇਹ ਸਾਨੂੰ ਦੱਸਣਾ ਹੋਵੇਗਾ |

LEAVE A REPLY

Please enter your comment!
Please enter your name here