ਨਵੀਂ ਦਿੱਲੀ : ਲੋਕ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਬੁੱਧਵਾਰ ਨੂੰ ਕਾਂਗਰਸ ਸਾਂਸਦ ਵੱਲੋਂ ਆਪਣਾ ਪੱਖ ਰੱਖਣ ਤੋਂ ਬਾਅਦ ਕਮੇਟੀ ਰੱਦ ਕਰਨ ਦੀ ਸਿਫਾਰਸ਼ ਦੇ ਪ੍ਰਸਤਾਵ ਨੂੰ ਮਨਜ਼ੂਰ ਕੀਤਾ। ਟਿੱਪਣੀ ਅਤੇ ਵਿਵਹਾਰ ਨੂੰ ਲੈ ਕੇ ਲੋਕਸਭਾ ਤੋਂ ਸਾਂਸਦ ਦੇ ਤੌਰ ’ਤੇ ਮੁਅੱਤਲ ਕੀਤੇ ਗਏ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ ਪੇਸ਼ ਹੋਏ। ਜਾਣਕਾਰੀ ਅਨੁਸਾਰ ਉਨ੍ਹਾ ਦੀ ਮੈਂਬਰਸ਼ਿਪ ਨੂੰ ਅਗਲੇ ਕੁਝ ਦਿਨਾ ’ਚ ਬਹਾਲ ਕਰ ਦਿੱਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਇਸ ਪ੍ਰਸਤਾਵ ਨੂੰ ਜਲਦੀ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਕੋਲ ਵਿਚਾਰ ਲਈ ਭੇਜਿਆ ਜਾਵੇਗਾ। ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਬੁੱਧਵਾਰ ਚੌਧਰੀ ਨੂੰ ਮਾਮਲੇ ’ਚ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਸੀ।




