25 C
Jalandhar
Sunday, September 8, 2024
spot_img

ਰੱਖੜ ਪੁੰਨਿਆਂ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ

ਜੰਡਿਆਲਾ ਗੁਰੂ/ਅੰਮਿ੍ਰਤਸਰ (ਹਰਿੰਦਰ ਪਾਲ ਸਿੰਘ/ਜਸਬੀਰ ਸਿੰਘ ਪੱਟੀ)- ਰੱਖੜ ਪੁੰਨਿਆਂ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ, ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਬੁੱਧ ਰਾਮ, ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਵਾਈਸ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਅਮਰਪਾਲ ਸਿੰਘ ਕਿਸ਼ਨਕੋਟ ਤੋਂ ਇਲਾਵਾ ਹੋਰ ਵੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ। ਸਮਾਗਮ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲੈਣ ਦੇ ਨਾਲ ਸੂਬੇ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸ ਦੀ ਬਦੌਲਤ ਪਾਰਟੀ ਅਗਾਮੀ ਲੋਕ ਸਭਾ ਦੀਆਂ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਲ ਕਰੇਗੀ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸੀਜ਼ਨ ਦੌਰਾਨ 15325 ਮੈਗਾਵਾਟ ਬਿਜਲੀ ਪੈਦਾ ਕਰਕੇ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ 600 ਯੂਨਿਟ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਤਹਿਤ 90 ਫੀਸਦੀ ਤੋਂ ਵੱਧ ਪਰਵਾਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਸਰਕਾਰ ਨੇ ਸਿੱਖਿਆ ਵਿੱਚ ਸੁਧਾਰ ਲਿਆਉਂਦਿਆਂ 117 ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਹਨ। ਇਸਦੇ ਨਾਲ ਹੀ 650 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 35000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 300 ਤੋਂ ਵੱਧ ਭਿ੍ਰਸ਼ਟਾਚਾਰੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਹੈ। ਇਸ ਮੌਕੇ ਟਰਾਂਸਪੋਰਟ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਸਰਕਾਰ ਨੇ ਇੱਕ ਹੋਰ ਇਤਿਹਾਸਕ ਕੰਮ ਕੀਤਾ ਹੈ। ਉਨ੍ਹਾਂ ਹਾਜ਼ਰ ਸੰਗਤ ਨੂੰ ਰੱਖੜ ਪੁੰਨਿਆਂ ਦੇ ਤਿਉਹਾਰ ਅਤੇ ‘ਸਾਚਾ ਗੁਰੂ ਲਾਧਾ ਰੇ’ ਦਿਵਸ ਦੀ ਮੁਬਾਰਕਬਾਦ ਵੀ ਦਿੱਤੀ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਨੇ ਹਾਜ਼ਰ ਇਕੱਠ ਨੂੰ ਰੱਖੜ ਪੁੰਨਿਆਂ ਅਤੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪਾਵਨ ਧਰਤੀ ਸਾਨੂੰ ਜ਼ੁਲਮ ਤੇ ਜਬਰ ਖਿਲਾਫ ਲੜਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦਾ ਵਿਕਾਸ ਕਰਨ ਵਾਲੀ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਲੀ ਅਤੇ ਹਰ ਵਰਗ ਦੀ ਭਲਾਈ ਕਰਨ ਵਾਲੀ ਸਰਕਾਰ ਹੈ। ਇਸ ਤੋਂ ਪਹਿਲਾਂ ਬਾਬਾ ਬਕਾਲਾ ਸਾਹਿਬ ਹਲਕੇ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਰਾਜ ਪੱਧਰੀ ਸਮਾਗਮ ਵਿੱਚ ਪਹੁੰਚੀ ਸਮੂਹ ਸੰਗਤ ਅਤੇ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਆਗੂ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਸਰਕਾਰੀ ਆਈ.ਟੀ.ਆਈ. ਵਿਖੇ ਪੌਦੇ ਵੀ ਲਗਾਏ ਗਏ। ਇਸ ਮੌਕੇ ਸ੍ਰੀ ਖਡੂਰ ਸਾਹਿਬ ਦੇ ਵਿਧਾਇਕ ਸਰਵਣ ਸਿੰਘ ਧੁੰਨ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਅੰਮਿ੍ਰਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮਿ੍ਰਤਸਰ ਸੈਂਟਰਲ ਤੋਂ ਵਿਧਾਇਕ ਡਾ. ਅਜੇ ਗੁਪਤਾ, ਅੰਮਿ੍ਰਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਤਰਨ ਤਾਰਨ ਤੋਂ ਵਿਧਾਇਕ ਕਸ਼ਮੀਰ ਸਿੰਘ ਸੋਹਲ, ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ, ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ, ਵਿਧਾਇਕ ਨਰਿੰਦਰਪਾਲ ਸਿੰਘ, ਅੰਮਿ੍ਰਤਸਰ ਪੂਰਬੀ ਤੋਂ ਵਿਧਾਇਕ ਬੀਬਾ ਜੀਵਨਜੋਤ ਕੌਰ, ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਅਲਕਾ ਕਾਲੀਆ, ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਜੀਵ ਸ਼ਰਮਾ, ਚੇਅਰਮੈਨ ਸਨਾਖ ਸਿੰਘ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਜਸਪ੍ਰੀਤ ਸਿੰਘ, ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਦੀਨਾਨਗਰ, ਚੰਦਾ ਸਿੰਘ ਗਿੱਲ, ਡਾ. ਜਸਪਾਲ ਸਿੰਘ, ਜੋਰਾਵਰ ਸਿੰਘ ਤੋਂ ਇਲਾਵਾ ਹੋਰ ਵੀ ਲੀਡਰਸ਼ਿਪ ਹਾਜ਼ਰ ਸੀ।

Related Articles

LEAVE A REPLY

Please enter your comment!
Please enter your name here

Latest Articles