ਵਿਕਾਸ ਅਥਾਰਟੀ ਨੇ 9 ਨਜਾਇਜ਼ ਉਸਾਰੀਆਂ ਢਾਹੀਆਂ

0
215

ਜਲੰਧਰ (ਸ਼ੈਲੀ ਐਲਬਰਟ)
ਗੈਰ-ਕਾਨੂੰਨੀ ਕਾਲੋਨੀਆਂ ਵਿਰੁੱਧ ਕਾਰਵਾਈ ਕਰਦਿਆਂ ਜਲੰਧਰ ਵਿਕਾਸ ਅਥਾਰਟੀ (ਜੇ ਡੀ ਏ) ਦੀ ਟੀਮ ਵੱਲੋਂ ਸ਼ੁੱਕਰਵਾਰ ਸਵੇਰੇ 9 ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਪੁਲਸ ਫੋਰਸ ਦੀ ਮੌਜੂਦਗੀ ’ਚ ਪਿੰਡ ਫੋਲੜੀਵਾਲ, ਧਨਾਲ ਕਲਾਂ, ਲਾਂਬੜਾ ਅਤੇ 66 ਫੁੱਟੀ ਰੋਡ ਦੇ ਆਲੇ-ਦੁਆਲੇ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੀ ਇਹ ਮੁਹਿੰਮ ਚਲਾਈ ਗਈ। ਜੇ ਡੀ ਏ ਦੇ ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਗੈਰ-ਕਾਨੂੰਨੀ ਕਾਲੋਨੀਆਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਅਣ-ਅਧਿਕਾਰਤ ਅਤੇ ਗੈਰ-ਯੋਜਨਾਬੱਧ ਉਸਾਰੀਆਂ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅਣ-ਅਧਿਕਾਰਤ ਕਾਲੋਨੀਆਂ ’ਚ ਪਲਾਟ ਵੇਚ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕਰਨ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇ ਡੀ ਏ ਵੱਲੋਂ ਆਉਣ ਵਾਲੇ ਹਫਤਿਆਂ ’ਚ ਅਜਿਹੀਆਂ ਹੋਰ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਅਣ-ਅਧਿਕਾਰਤ ਕਲੋਨੀਆਂ ’ਚ ਜਾਇਦਾਦ, ਪਲਾਟ ਤੇ ਇਮਾਰਤਾਂ ਨਾ ਖਰੀਦਣ ਦੀ ਅਪੀਲ ਵੀ ਕੀਤੀ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜੇ ਡੀ ਏ ਵੱਲੋਂ ਆਪਣੇ ਅਧਿਕਾਰ ਖੇਤਰ ’ਚ ਆਉਣ ਵਾਲੀ ਅਜਿਹੀ ਕਿਸੇ ਵੀ ਕਲੋਨੀ ਜਾਂ ਇਮਾਰਤ ਵਿਰੁੱਧ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here