34.1 C
Jalandhar
Friday, October 18, 2024
spot_img

‘ਮੇਰਾ ਬਿੱਲ’ ਐਪ 15,435 ਵਿਅਕਤੀਆਂ ਵੱਲੋਂ ਡਾਊਨਲੋਡ

948 ਖਪਤਕਾਰਾਂ ਵੱਲੋਂ ਆਪਣੇ ਬਿੱਲ ਅਪਲੋਡ
ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਦੱਸਿਆ ਕਿ ਸ਼ੁੱਕਰਵਾਰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿੱਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ’ਚ 105 ਤੋਂ ਵੱਧ ਸਥਾਨਾਂ ’ਤੇ ਚਲਾਈ ਗਈ ਮੁਹਿੰਮ ਸਦਕਾ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ’ਚ ਹੀ 15,452 ਵਿਅਕਤੀਆਂ ਵੱਲੋਂ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵੱਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਐਪ ਨੂੰ ਦਿੱਤੇ ਭਰਵੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ਵਿਚ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾ ਕਿਹਾ ਕਿ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ, ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤ/ ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ, ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਟੈਕਸ ਦੀ ਪਾਲਣਾ ਕਰਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ।

Related Articles

LEAVE A REPLY

Please enter your comment!
Please enter your name here

Latest Articles