ਕਾਂਗਰਸ 7 ਨੂੰ ‘ਭਾਰਤ ਜੋੜੋ ਯਾਤਰਾ’ ਦੀ ਵਰ੍ਹੇਗੰਢ ਮਨਾਏਗੀ

0
213

ਨਵੀਂ ਦਿੱਲੀ : ਕਾਂਗਰਸ ਨੇ ‘ਭਾਰਤ ਜੋੜੋ ਯਾਤਰਾ’ ਦੀ ਪਹਿਲੀ ਵਰ੍ਹੇਗੰਢ ਮਨਾਉਣ ਦਾ ਫੈਸਲਾ ਕੀਤਾ ਹੈ। ਪਾਰਟੀ ਵੱਲੋਂ 7 ਸਤੰਬਰ ਨੂੰ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ’ਚ ਭਾਰਤ ਜੋੜੋ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ।
ਪਿਛਲੇ ਸਾਲ ਸਤੰਬਰ ਦੇ ਪਹਿਲੇ ਹਫਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ’ਚ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ‘ਭਾਰਤ ਜੋੜੋ ਯਾਤਰਾ’ ਕੱਢੀ ਗਈ ਸੀ। ਇਸ ਦੌਰਾਨ ਰਾਹੁਲ ਨੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਪੈਦਲ ਯਾਤਰਾ ਕੀਤੀ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ ਸੀ।

LEAVE A REPLY

Please enter your comment!
Please enter your name here