ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹਲਕੇ ਬੁਖਾਰ ਦੇ ਲੱਛਣਾਂ ਨਾਲ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ’ਚ ਭਰਤੀ ਕਰਾਇਆ ਗਿਆ। ਡਾਕਟਰਾਂ ਦੀ ਇਕ ਟੀਮ ਉਨ੍ਹਾ ਦੀ ਨਿਗਰਾਨੀ ਕਰ ਰਹੀ ਹੈ। ਰਿਪੋਰਟਾਂ ਮੁਤਾਬਕ ਸ੍ਰੀਮਤੀ ਗਾਂਧੀ ਦੀ ਹਾਲਤ ਸਥਿਰ ਹੈ। ਸੋਨੀਆ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੀ ਸਿਹਤ ਸੰਬੰਧ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਚੁੱਕੀ ਹੈ ਅਤੇ ਪਹਿਲਾਂ ਵੀ ਇਸੇ ਹਸਪਤਾਲ ’ਚ ਉਨ੍ਹਾ ਦਾ ਇਲਾਜ ਚੱਲ ਰਿਹਾ ਹੈ।



