ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਕਿਹਾ ਕਿ ‘ਇੱਕ ਦੇਸ਼-ਇੱਕ ਚੋਣ’ ਦਾ ਵਿਚਾਰ ਭਾਰਤੀ ਸੰਘ ਅਤੇ ਇਸ ਦੇ ਸਾਰੇ ਸੂਬਿਆਂ ’ਤੇ ਹਮਲਾ ਹੈ। ਕਾਂਗਰਸ ਨੇਤਾ ਨੇ ‘ਐੱਕਸ’ ’ਤੇ ਆਪਣੀ ਪੋਸਟ ’ਚ ਕਿਹਾਇੰਡੀਆ ਭਾਰਤ ਹੈ ਅਤੇ ਇਹ ਸੂਬਿਆਂ ਦਾ ਸੰਘ ਹੈ। ਇੱਕ ਦੇਸ਼, ਇੱਕ ਚੋਣ ਦਾ ਵਿਚਾਰ ਭਾਰਤੀ ਸੰਘ ਅਤੇ ਇਸ ਦੇ ਸਾਰੇ ਸੂਬਿਆਂ ’ਤੇ ਹਮਲਾ ਹੈ। ਰਾਹੁਲ ਦਾ ਇਹ ਬਿਆਨ ਇੱਕ ਸਾਥ ਚੋਣਾਂ ਕਰਾਉਣ ਦੀ ਸੰਭਾਵਨਾ ’ਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ’ਚ ਸਰਕਾਰ ਵੱਲੋਂ ਇੱਕ ਉੱਚ ਪੱਧਰ ਕਮੇਟੀ ਗਠਿਤ ਕਰਨ ਤੋਂ ਬਾਅਦ ਆਇਆ ਹੈ। ਜ਼ਿਕਰਯੋਗ ਹੈ ਕਿ ਅਧੀਰ ਰੰਜਨ ਚੌਧਰੀ ਨੇ ਕਮੇਟੀ ’ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਕਮੇਟੀ ’ਚ ਸ਼ਾਮਲ ਨਾ ਕਰਨ ਨੂੰ ਲੈ ਕੇ ਵੀ ਨਿਸ਼ਾਨਾ ਲਾਇਆ।




