ਸੁਲਤਾਨਪੁਰ ਲੋਧੀ (ਬਲਵਿੰਦਰ ਸਿੰਘ ਧਾਲੀਵਾਲ, ਰਾਜਵੀਰ ਸਿੰਘ)
ਥਾਣਾ ਤਲਵੰਡੀ ਚੌਧਰੀਆਂ ਅਧੀਨ ਬਣੇ ਬਿਆਸ ਦਰਿਆ ਦੇ ਪੁਲ ’ਤੇ ਬੀਤੇ ਦਿਨੀਂ ਜਲੰਧਰ ਦੇ ਥਾਣਾ ਨੰ. 1 ’ਚ ਪੁਲਸ ਤਸ਼ੱਦਦ ਤੋਂ ਪ੍ਰੇਸ਼ਾਨ ਦੋ ਸਕੇ ਭਰਾਵਾਂ ਮਾਨਵਜੀਤ ਸਿੰਘ ਢਿੱਲੋਂ ਅਤੇ ਜਸ਼ਨਬੀਰ ਸਿੰਘ ਢਿੱਲੋਂ ਵੱਲੋਂ ਦਰਿਆ ਬਿਆਸ ’ਚ ਛਾਲ ਮਾਰਨ ਦੇ ਮਾਮਲੇ ’ਚ ਨਾਮਜ਼ਦ ਐੱਸ ਐੱਚ ਓ ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ ਉਪਰ ਪਰਚਾ ਹੋਏ ਨੂੰ ਕਰੀਬ ਤਿੰਨ ਦਿਨ ਹੋ ਚੁੱਕੇ ਹਨ, ਪਰ ਉਨ੍ਹਾਂ ਦੀ ਗਿ੍ਰਫਤਾਰੀ ਨਹੀਂ ਹੋਈ। ਉਸ ਨੂੰ ਲੈ ਕੇ ਢਿੱਲੋਂ ਭਰਾਵਾਂ ਦੇ ਪਿਤਾ ਜਤਿੰਦਰ ਪਾਲ ਸਿੰਘ ਢਿੱਲੋਂ ਵੱਲੋਂ ਮੰਗਲਵਾਰ ਇੱਕ ਵੀਡੀਓ ਜਾਰੀ ਕਰਕੇ ਵੱਡਾ ਐਲਾਨ ਕੀਤਾ ਹੈ। ਉਹਨਾ ਕਿਹਾ ਕਿ ਅੱਜ 18 ਦਿਨ ਬੀਤ ਜਾਣ ਦੇ ਬਾਵਜੂਦ ਦੋਸ਼ੀ ਫੜੇ ਨਹੀਂ ਗਏ, ਜੋ ਬਹੁਤ ਹੀ ਦੁੱਖ ਦੀ ਗੱਲ ਹੈ। ਉਹਨਾ ਕਿਹਾ ਕਿ ਅਸੀਂ 6 ਸਤੰਬਰ ਨੂੰ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਜਲੰਧਰ ਲੈ ਕੇ ਆਵਾਂਗੇ। ਜੇਕਰ ਪੁਲਸ ਦੋਸ਼ੀਆਂ ਨੂੰ ਫਿਰ ਵੀ ਗਿ੍ਰਫਤਾਰ ਨਹੀਂ ਕਰਦੀ ਤਾਂ ਅਸੀ ਲਾਸ਼ ਚੰਡੀਗੜ੍ਹ ਲੈ ਕੇ ਜਾਵੇਗੇ ਅਤੇ ਵੱਡਾ ਐਕਸ਼ਨ ਕਰਾਂਗੇ। ਉਹਨਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਜਾਵੇ।