ਧਾਰਾ 370 ’ਤੇ 16 ਦਿਨ ਦੀ ਸੁਣਵਾਈ ਬਾਅਦ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

0
175

ਨਵੀਂ ਦਿੱਲੀ : ਧਾਰਾ 370 ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਪੂਰੀ ਕਰ ਲਈ ਹੈ। ਚੀਫ਼ ਜਸਟਿਸ ਦੀ ਪ੍ਰਧਾਨਗੀ ਵਾਲੀ 5 ਜੱਜਾਂ ਦੀ ਬੈਂਚ ਨੇ 16 ਦਿਨ ਤੱਕ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣੀਆਂ ਤੇ ਮੰਗਲਵਾਰ 5 ਸਤੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ। ਇਸ ਦੌਰਾਨ ਦੋਵਾਂ ਪੱਖਾਂ ਨੇ ਸੰਵਿਧਾਨਕ ਪਹਿਲੂਆਂ ਨੂੰ ਲੈ ਕੇ ਇਤਿਹਾਸਕ ਘਟਨਾਕ੍ਰਮ ’ਤੇ ਚਰਚਾ ਕੀਤੀ। 5 ਅਗਸਤ 2019 ਨੂੰ ਸੰਸਦ ਨੇ ਜੰਮੂ-ਕਸ਼ਮੀਰ ਨੂੰ ਧਾਰਾ 370 ਦੇ ਤਹਿਤ ਮਿਲਿਆ ਵਿਸ਼ੇਸ਼ ਦਰਜਾ ਖ਼ਤਮ ਕਰਨ ਦਾ ਪ੍ਰਸਤਾਵ ਪਾਸ ਕੀਤਾ ਸੀ। ਨਾਲ ਹੀ ਸੂਬੇ ਨੂੰ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ’ਚ ਵੰਡਣ ਦਾ ਵੀ ਫੈਸਲਾ ਲਿਆ ਸੀ। ਇਸ ਫੈਸਲੇ ਨੂੰ ਸੁਪਰੀਮ ਕੋਰਟ ’ਚ 20 ਪਟੀਸ਼ਨਾਂ ਰਾਹੀਂ ਚੁਣੌਤੀ ਦਿੱਤੀ ਗਈ ਸੀ।

LEAVE A REPLY

Please enter your comment!
Please enter your name here