ਜ਼ੀਰਕਪੁਰ ਮੈਟਰੋ ਪਲਾਜ਼ਾ ‘ਚ ਗੋਲੀ ਚਲਾਉਣ ਵਾਲੇ 3 ਗੈਂਗਸਟਰ ਨੇਪਾਲ ਤੋਂ ਗਿ੍ਫਤਾਰ

0
181

ਚੰਡੀਗੜ੍ਹ : ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿਖੇ ਜੀਰਕਪੁਰ ਦੇ ਮੈਟਰੋ ਪਲਾਜ਼ਾ ‘ਚ ਗੋਲੀ ਚਲਾਉਣ ਵਾਲੇ ਹਰਵਿੰਦਰ ਸਿੰਘ ਰਿੰਦਾ ਦੇ ਕਰੀਬੀ ਤਿੰਨ ਗੈਂਗਸਟਰਾਂ ਨੂੰ ਪੰਜਾਬ ਪੁਲਸ ਵੱਲੋਂ ਨੇਪਾਲ ਤੋਂ ਗਿ੍ਫਤਾਰ ਕਰ ਲਿਆ ਗਿਆ ਹੈ ਅਤੇ ਉਹ ਹੁਣ ਜਹਾਜ਼ ਰਾਹੀਂ ਪੰਜਾਬ ਲਿਆਂਦਾ ਗਿਆ | ਦੱਸਿਆ ਜਾ ਰਿਹਾ ਹੈ ਕਿ ਤਿੰਨੇ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ ਗੌਰਵ ਯਾਦਵ ਨੇ ਆਪਣੇ ਅਧਿਕਾਰਿਤ ਟਵਿੱਟਰ ‘ਤੇ ਇੱਕ ਪੋਸਟ ਕੀਤੀ | ਉਨ੍ਹਾਂ ਦੱਸਿਆ ਕਿ ‘ਇੱਕ ਪੈਨ-ਇੰਡੀਆ ਆਪ੍ਰੇਸ਼ਨ ‘ਚ, ਪੰਜਾਬ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਅੱਤਵਾਦੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀ ਗੈਂਗਸਟਰ ਸੋਨੂੰ ਖੱਤਰੀ ਦੇ 3 ਭਗੌੜੇ ਸ਼ੂਟਰਾਂ ਨੂੰ ਸਫਲਤਾਪੂਰਵਕ ਗਿ੍ਫਤਾਰ ਕੀਤਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਇੱਕ ਵਿਅਕਤੀ ਨੂੰ ਭਾਰਤ-ਨੇਪਾਲ ਸਰਹੱਦ ਤੋਂ ਅਤੇ 2 ਨੂੰ ਗੁਰੂਗ੍ਰਾਮ ਤੋਂ ਗਿ੍ਫਤਾਰ ਕੀਤਾ ਗਿਆ ਹੈ | ਡੀ ਜੀ ਪੀ ਨੇ ਦੱਸਿਆ ਕਿ ਉਹ ਜੀਰਕਪੁਰ ਦੇ ਮੈਟਰੋ ਪਲਾਜ਼ਾ ਵਿਖੇ ਦਿਨ-ਦਿਹਾੜੇ ਗੋਲੀਬਾਰੀ ‘ਚ ਸ਼ਾਮਲ ਸਨ ਅਤੇ ਗਿ੍ਫਤਾਰ ਕੀਤੇ ਗਏ 3 ਵਿਅਕਤੀਆਂ ਖਿਲਾਫ 5 ਕਤਲ, 7 ਕਤਲ ਦੀ ਕੋਸ਼ਿਸ਼ ਅਤੇ ਕਈ ਹੋਰ ਘਿਨਾਉਣੇ ਅਪਰਾਧਾਂ ਦੇ ਤਹਿਤ ਮਾਮਲੇ ਦਰਜ ਹਨ | ਇਸ ਦੌਰਾਨ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗਿ੍ਫਤਾਰ ਕੀਤੇ ਗਏ ਮੁਲਜ਼ਮ ਸੋਨੂੰ ਖੱਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ‘ਚ ਦਹਿਸ਼ਤੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਨੇਪਾਲ ‘ਚ ਪਨਾਹ ਲੈਂਦੇ ਸਨ |

LEAVE A REPLY

Please enter your comment!
Please enter your name here