ਖਾਲਿਸਤਾਨੀ ਰਾਇਸ਼ੁਮਾਰੀ ’ਚ ਵੱਡੀ ਸ਼ਮੂਲੀਅਤ ਦਾ ਦਾਅਵਾ

0
215

ਟੋਰੰਟੋ : ਕੈਨੇਡਾ ’ਚ ਖਾਲਿਸਤਾਨੀ ਰਾਇਸ਼ੁਮਾਰੀ ’ਚ ਸਿੱਖਾਂ ਵੱਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਦਾ ਦਾਅਵਾ ਕੀਤਾ ਗਿਆ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸੇ ਦਿਨ ਆਪਣੇ ਹਮਰੁਤਬਾ ਜਸਟਿਨ ਟਰੂਡੋ ਨੂੰ ਉਨ੍ਹਾ ਦੇ ਮੁਲਕ ’ਚ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਸੀ। ਭਾਰਤ ਵਿਚ ਸਿੱਖਾਂ ਲਈ ਵੱਖਰੇ ਮੁਲਕ ਖਾਲਿਸਤਾਨ ਦੇ ਸਮਰਥਨ ਲਈ ਵੋਟਿੰਗ ਐਤਵਾਰ ਨੂੰ ਬਿ੍ਰਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿੱਥੇ ਜੂਨ ਵਿਚ ਇਸ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ‘ਗਲੋਬਲ ਨਿਊਜ਼’ ਚੈਨਲ ਨੇ ਰਿਪੋਰਟ ਦਿੱਤੀ ਕਿ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (ਐੱਸ ਐੱਫ ਜੇ), ਜਿਸ ਨੇ ਰਾਇਸੁਮਾਰੀ ਕਰਵਾਈ ਨੇ, ਕਿਹਾ ਕਿ ਇਸ ਸਮਾਗਮ ’ਚ 1,00000 ਤੋਂ ਵੱਧ ਲੋਕ ਸ਼ਾਮਲ ਹੋਏ। ਮਤਦਾਨ ਤੋਂ ਸਾਫ ਹੈ ਕਿ ਖਾਲਿਸਤਾਨ ਦਾ ਮਾਮਲਾ ਸਿੱਖਾਂ ਲਈ ਬੜਾ ਭਾਵਨਾਤਮਕ ਹੈ। ਇਹ ਵੋਟਿੰਗ ਸਰੀ ਦੇ ਸਕੂਲ ’ਚ ਹੋਣੀ ਸੀ, ਪਰ ਸੰਬੰਧਤ ਵਸਨੀਕਾਂ ਵੱਲੋਂ ਪੋਸਟਰ ਉੱਤੇ ਹਥਿਆਰਾਂ ਦੀਆਂ ਤਸਵੀਰਾਂ ਸਕੂਲ ਪ੍ਰਬੰਧਕਾਂ ਦੇ ਧਿਆਨ ’ਚ ਲਿਆਉਣ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here