28.6 C
Jalandhar
Friday, October 18, 2024
spot_img

ਪੰਜਾਬ ਨੂੰ ਰੰਗਲਾ ਬਣਾਉਣ ਲਈ ਭਗਵੰਤ ਮਾਨ ਦਾ ਵੱਡਾ ਹੰਭਲਾ

ਮੋਹਾਲੀ (ਗੁਰਜੀਤ ਬਿੱਲਾ, �ਿਸ਼ਨ ਗਰਗ)
ਸੂਬੇ ਦੇ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਐਮਿਟੀ ਯੂਨੀਵਰਸਿਟੀ ’ਚ ਪਹਿਲੇ ਟੂਰਿਜ਼ਮ ਸੰਮੇਲਨ ਤੇ ਟਰੈਵਲ ਮਾਰਟ ਦੇ ਉਦਘਾਟਨੀ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦਾ ਮੰਨਣਾ ਹੈ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਜ਼ਰੂਰ ਮਿਲੇ ਤਾਂ ਕਿ ਤੁਹਾਨੂੰ ਲੋਕਾਂ ਦੀਆਂ ਦੁਆਵਾਂ ਤੇ ਸ਼ੁੱਭ ਇੱਛਾਵਾਂ ਮਿਲਣ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰ ਕੇ ਉਨ੍ਹਾਂ ਦੇ ਹੱਥਾਂ ’ਚ ਟਿਫ਼ਨ (ਰੋਟੀ ਵਾਲੇ ਡੱਬੇ) ਦੇਖਣਾ ਚਾਹੁੰਦੇ ਹਨ ਤਾਂ ਕਿ ਉਹ ਨਸ਼ਿਆਂ ਦੇ ਟੀਕਿਆਂ ਤੋਂ ਦੂਰ ਹੋਣ। ਉਨ੍ਹਾ ਉਮੀਦ ਜਤਾਈ ਕਿ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨਾ ਇਸ ਪਵਿੱਤਰ ਕਾਰਜ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ, ਕਿਉਂਕਿ ਇਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ।
ਦੇਸ਼ ਤੇ ਵਿਸ਼ਵ ਭਰ ਤੋਂ ਆਈਆਂ ਉੱਘੀਆਂ ਹਸਤੀਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਸਮਾਰੋਹ ਨਹੀਂ, ਸਗੋਂ ਇਹ ਅਜਿਹਾ ਸਮਾਗਮ ਹੈ, ਜੋ ਸੂਬੇ ਦੀ ਰੂਹ, ਮਿੱਟੀ ਤੇ ਦਿਲ ਨਾਲ ਜੁੜਿਆ ਹੋਇਆ ਹੈ। ਆਪਣਾ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾ ਦਾ ਸੁਪਨਾ ਗਤੀਸ਼ੀਲ ਤੇ ਗੁਰੂਆਂ ਦੇ ਵਰੋਸਾਏ ਪੰਜਾਬ ਦੇ ਛੁਪੇ ਹੋਏ ਪਹਿਲੂਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣਾ ਹੈ। ਇਸ ਨਾਲ ਵੱਡੀ ਗਿਣਤੀ ’ਚ ਸੈਲਾਨੀ ਸੂਬੇ ਵੱਲ ਖਿੱਚੇ ਆਉਣਗੇ। ਉਨ੍ਹਾ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਦਿਸ਼ਾ ’ਚ ਕੰਮ ਕਰਨ ਦਾ ਸੋਚਿਆ ਤੱਕ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਭੂਗੋਲਿਕ ਪੱਖੋਂ ਵੀ ਪੰਜਾਬ ਵਰੋਸਾਈ ਹੋਈ ਧਰਤ ਹੈ ਅਤੇ ਸੂਬਾ ਸਰਕਾਰ ਦੀ ਇੱਛਾ ਸੈਰ-ਸਪਾਟਾ ਖ਼ੇਤਰ ਨੂੰ ਨਵੀਂ ਉੱਚਾਈ ’ਤੇ ਲੈ ਕੇ ਜਾਣ ਦੀ ਹੈ। ਅੰਮਿ੍ਰਤਸਰ ’ਚ ਰੋਜ਼ਾਨਾ ਇੱਕ ਲੱਖ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ ਅਤੇ ਹੁਣ ਸੂਬਾ ਸਰਕਾਰ ਦਾ ਧਿਆਨ ਪੰਜਾਬ ਦੀਆਂ ਹੋਰ ਥਾਵਾਂ ਦੇ ਵਿਸ਼ੇਸ਼ ਪਹਿਲੂਆਂ ਨੂੰ ਉਜਾਗਰ ਕਰਨ ’ਤੇ ਹੈ। ਪੰਜਾਬ ਦੇ ਹਰੇਕ ਪਿੰਡ ’ਚ ਸ਼ਹੀਦਾਂ ਦੀਆਂ ਯਾਦਗਾਰਾਂ ਹਨ, ਜਿਨ੍ਹਾਂ ਆਜ਼ਾਦੀ ਤੋਂ ਪਹਿਲਾਂ ਤੇ ਬਾਅਦ ’ਚ ਦੇਸ਼ ਦੀ ਖ਼ਾਤਰ ਜਾਨਾਂ ਕੁਰਬਾਨ ਕੀਤੀਆਂ, ਜਿਸ ਬਾਰੇ ਦੁਨੀਆ ਨੂੰ ਦੱਸਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਹਰੇਕ ਇੰਚ ਗੁਰੂਆਂ, ਪੀਰਾਂ-ਫ਼ਕੀਰਾਂ, ਸ਼ਹੀਦਾਂ ਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾ ਕਿਹਾ ਕਿ ਪੰਜਾਬੀ ‘ਗਲੋਬਲ ਸਿਟੀਜ਼ਨ’ ਹਨ, ਜਿਨ੍ਹਾਂ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਵਿਸ਼ਵ ਭਰ ਵਿੱਚ ਆਪਣੀ ਵੱਖਰੀ ਪਛਾਣ ਸਥਾਪਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਕਾਰਨ ਪੰਜਾਬੀਆਂ ਨੇ ਹਰੇਕ ਖ਼ੇਤਰ ’ਚ ਮੱਲਾਂ ਮਾਰੀਆਂ ਹਨ। ਜੇ ਦੇਸ਼ ਨੂੰ ਨੰਬਰ ਇੱਕ ਬਣਾਉਣਾ ਹੈ ਤਾਂ ਪੰਜਾਬ ਨੂੰ ਜ਼ਰੂਰ ਵਿਸ਼ਵ ਭਰ ’ਚ ਮੋਹਰੀ ਸੂਬਾ ਬਣਾਉਣਾ ਪਵੇਗਾ। ਉਨ੍ਹਾ ਕਿਹਾ ਕਿ ਪੰਜਾਬ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚਾ ਤੇ ਸਹੂਲਤਾਂ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਦਾ ਵਿਸਥਾਰ ਕਰ ਰਹੀ ਹੈ। ਸੂਬੇ ਅਤੇ ਇਸ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਉਦੇਸ਼ ਨਾਲ ਇਸ ਮਹਾਨ ਕਾਰਜ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਨਿਵੇਸ਼ਕਾਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸਾਰੇ ਨਿਵੇਸ਼ਕ ਤੇ ਉੱਦਮੀ ਦੂਰ-ਦੁਰਾਡਿਓਂ ਇਸ ਸਮਾਗਮ ’ਚ ਸ਼ਾਮਲ ਹੋਣ ਲਈ ਪੁੱਜੇ ਹਨ। ਉਨ੍ਹਾ ਉਮੀਦ ਜਤਾਈ ਕਿ ਪੁਰਜ਼ੋਰ ਕੋਸ਼ਿਸ਼ਾਂ ਨਾਲ ਆਉਣ ਵਾਲੇ ਦਿਨਾਂ ’ਚ ਸੈਰ-ਸਪਾਟਾ ਖ਼ੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਰਾਹੀਂ ਪੰਜਾਬ ’ਚ 50840 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਸਭ ਤੋਂ ਵੱਡਾ ਨਿਵੇਸ਼ ਪੰਜਾਬ ’ਚ ਕੀਤਾ ਹੈ। ਇਸ ਤੋਂ ਇਲਾਵਾ ਜਿੰਦਲ ਸਟੀਲ, ਵਰਬਿਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਤੇ ਹੋਰ ਕੰਪਨੀਆਂ ਵੀ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ। ਇਸ ਪਹਿਲਕਦਮੀ ਨਾਲ ਪੰਜਾਬ ਦੇ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਉਹਨਾ ਅੰਮਿ੍ਰਤਸਰ ’ਚ 50 ਤੋਂ 100 ਏਕੜ ਜ਼ਮੀਨ ’ਚ ‘ਸੈਲੀਬ੍ਰੇਸ਼ਨ ਡੈਸਟੀਨੇਸ਼ਨ’ ਦੀ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾ ਕਿਹਾ ਕਿ ਖ਼ੁਸ਼ੀ ਦੇ ਮੌਕਿਆਂ ’ਤੇ ਜਸ਼ਨ ਮਨਾਉਣ ਲਈ ਇਸ ਸੈਲੀਬ੍ਰੇਸ਼ਨ ਪੁਆਇੰਟ ਉਤੇ ਬੈਂਕੁਇਟ ਹਾਲਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਈਕੋ-ਟੂਰਿਜ਼ਮ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ, ਕਿਉਂ ਜੋ ਸੂਬੇ ਨੂੰ ਕੁਦਰਤੀ ਸੌਗਾਤਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾ ਕਿਹਾ ਕਿ ਚਮਰੋੜ ਪੱਤਣ ਵਰਗੀਆਂ ਥਾਵਾਂ ਨੂੰ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਫਿਲਮਾਂ ਦੀ ਸ਼ੂਟਿੰਗ, ਪੋਸਟ-ਪ੍ਰੋਡਕਸ਼ਨ ਅਤੇ ਫਿਲਮਾਂ ਰਿਲੀਜ਼ ਕਰਨ ਲਈ ਪੰਜਾਬ ਵਿਚ ਫਿਲਮ ਸਿਟੀ ਵਿਕਸਤ ਕੀਤੀ ਜਾਵੇਗੀ।
ਉਦਯੋਗਪਤੀਆਂ ਦਾ ਨਿੱਘਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਸੂਬੇ ਦੀ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ, ਆਹਲਾ ਦਰਜੇ ਦਾ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਨੁੱਖੀ ਵਸੀਲੇ ਅਤੇ ਕੰਮ ਸੱਭਿਆਚਾਰ ਵਾਲੇ ਸੁਖਾਵੇਂ ਮਾਹੌਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।
ਉਹਨਾ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰਾਗੜ੍ਹੀ ਯਾਦਗਾਰ ਮੁਕੰਮਲ ਕਰੇਗੀ, ਤਾਂ ਕਿ 21 ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾ ਸਕੇ, ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ’ਚ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਇਹ ਜੰਗ ਬਹਾਦਰੀ ਦੀ ਲਾਮਿਸਾਲ ਗਾਥਾ ਹੈ। ਦੇਸ਼ ਦੇ ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਦੇ ਰਿਣੀ ਰਹਿਣਗੇ, ਜਿਨ੍ਹਾਂ ਦੁਸ਼ਮਣ ਦੀ ਈਨ ਮੰਨਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ। ਉਹਨਾ ਕਿਹਾ ਕਿ ਭਾਵੇਂ 36ਵੀਂ ਸਿੱਖਜ਼ ਦੇ ਸੈਨਿਕਾਂ ਦੀ ਮਿਸਾਲੀ ਗਾਥਾ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਹੈ, ਜਿਨ੍ਹਾਂ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ। ਇਸ ਦੀ ਮਿਸਾਲ ਦੁਨੀਆ ਦੇ ਇਤਿਹਾਸ ’ਚ ਨਹੀਂ ਮਿਲਦੀ, ਪਰ ਪਿਛਲੀਆਂ ਸਰਕਾਰਾਂ ਨੇ ਇਸ ਇਤਿਹਾਸਕ ਘਟਨਾ ਨੂੰ ਅੱਖੋਂ-ਪਰੋਖੇ ਕੀਤਾ ਅਤੇ ਇੱਥੋਂ ਤੱਕ ਕਿ ਇਸ ਯਾਦਗਾਰ ਲਈ ਫੰਡ ਨਹੀਂ ਜਾਰੀ ਕੀਤੇ। ਉਨ੍ਹਾ ਕਿਹਾ, ‘ਅਸੀਂ ਬਕਾਇਆ ਫੰਡ ਜਾਰੀ ਕਰ ਦਿੱਤੇ ਹਨ, ਜਿਸ ਕਰ ਕੇ ਹੁਣ ਇਸ ਯਾਦਗਾਰ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇਗਾ।’
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਦੇਸ਼ ਵਿਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਿਆ ਜਾਵੇਗਾ। ਮੈਡੀਕਲ ਕਾਲਜਾਂ ’ਚ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਬਿਹਤਰ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਸੰਬੋਧਨ ’ਚ ਸੈਰ-ਸਪਾਟਾ ਸੰਮੇਲਨ ਵਿੱਚ ਪਹੁੰਚੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾ ਕਿਹਾ ਕਿ ਪਹਿਲੀ ਵਾਰ ਪੰਜਾਬ ਸੈਰ-ਸਪਾਟਾ ਖੇਤਰ ’ਚ ਆਪਣੇ ਦਰਵਾਜ਼ੇ ਖੋਲ੍ਹ ਰਿਹਾ ਹੈ। ਧਾਰਮਕ ਸੈਰ-ਸਪਾਟੇ ਤੋਂ ਇਲਾਵਾ ਸੈਰ-ਸਪਾਟੇ ਦੇ ਬਾਕੀ ਖੇਤਰਾਂ ਨੂੰ ਵੀ ਵਿਕਸਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ’ਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਨੀਤੀਆਂ ਤਿਆਰ ਕਰਕੇ ਲਾਗੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ’ਚ ਛੁੱਟੀਆਂ ਮਨਾਉਣ ਲਈ ਵਿਸ਼ੇਸ਼ ਥਾਵਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਵਿਕਾਸ ਪੱਖੀ ਸਰਕਾਰ ਹੈ, ਜੋ ਸੈਰ-ਸਪਾਟੇ ਦੇ ਖੇਤਰ ਦੇ ਵਿਕਾਸ ਲਈ ਵੱਡੇ ਕਦਮ ਚੁੱਕ ਰਹੀ ਹੈ।

Related Articles

LEAVE A REPLY

Please enter your comment!
Please enter your name here

Latest Articles