ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ : ਕੇਜਰੀਵਾਲ

0
170

ਲੁਧਿਆਣਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਹੁਣ ਪੰਜਾਬ ‘ਚੋਂ ਦੂਜੇ ਸੂਬਿਆਂ ‘ਚ ਇੰਡਸਟਰੀ ਦੇ ਹਿਜਰਤ ਕਰਨ ਦੇ ਰੁਝਾਨ ਨੇ ਪੁੱਠਾ ਮੋੜ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਦਯੋਗਿਕ ਯੂਨਿਟ ਸੂਬੇ ਵਿੱਚ ਸ਼ਿਫਟ ਹੋਣ ਲੱਗੇ ਹਨ | ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿਖੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ 450 ਉਦਯੋਗ ਦੂਜੇ ਸੂਬਿਆਂ ਤੋਂ ਪੰਜਾਬ ‘ਚ ਸ਼ਿਫਟ ਹੋ ਚੁੱਕੇ ਹਨ | ਉਨ੍ਹਾ ਕਿਹਾ ਕਿ ਇਸ ਤੋਂ ਪਹਿਲਾਂ ਉਦਯੋਗ ਦਾ ਦੂਜੇ ਸੂਬਿਆਂ ‘ਚ ਹਿਜਰਤ ਕਰ ਜਾਣ ਦਾ ਰੁਝਾਨ ਸੀ | ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੂੰ ਸੱਤਾ ‘ਚ ਆਉਣ ‘ਤੇ ਉਦਯੋਗਿਕ ਖੇਤਰ ‘ਚ ਅਜਿਹਾ ਮਾਹੌਲ ਮਿਲਿਆ ਸੀ, ਜਿੱਥੇ ਉਦਯੋਗ ਦੂਜੇ ਸੂਬਿਆਂ ‘ਚ ਸ਼ਿਫਟ ਹੋ ਰਿਹਾ ਹੈ | ਉਨ੍ਹਾ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਹਕੂਮਤ ਦੌਰਾਨ ਉਦਯੋਗਪਤੀ ਫਿਰੌਤੀ ਮੰਗਣ ਦੇ ਸਿਸਟਮ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਸਨ | ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਦੇਣ ਦੇ ਨਾਲ-ਨਾਲ ਸੁਖਾਵਾਂ ਮਾਹੌਲ ਦੇ ਕੇ ਸਨਅਤਕਾਰਾਂ ਦਾ ਭਰੋਸਾ ਬਹਾਲ ਕੀਤਾ ਹੈ |

LEAVE A REPLY

Please enter your comment!
Please enter your name here