ਕੋਲਕਾਤਾ : ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ ਖਿਲਾਫ ਪੱਛਮੀ ਬੰਗਾਲ ਪੁਲਸ ਨੇ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ | ਇਸ ਤੋਂ ਪਹਿਲਾਂ ਉਨ੍ਹਾ ਨੂੰ ਐਮਹਰਸਟ ਅਤੇ ਨਰਕੇਲਡਾਗਾ ਪੁਲਸ ਸਟੇਸ਼ਨਾਂ ‘ਚ ਪੇਸ ਹੋਣ ਲਈ ਕਿਹਾ ਗਿਆ ਸੀ | ਹਾਲਾਂਕਿ, ਉਹ ਉਨ੍ਹਾਂ ਸਾਹਮਣੇ ਪੇਸ਼ ਨਹੀਂ ਹੋਈ ਅਤੇ ਹੋਰ ਸਮਾਂ ਮੰਗਿਆ ਹੈ | ਇਸ ਤੋਂ ਪਹਿਲਾਂ ਸ਼ੱੁਕਰਵਾਰ ਦਿੱਲੀ ਪੁਲਸ ਨੇ ਕਿਹਾ ਕਿ ਨੂਪੁਰ ਸ਼ਰਮਾ ਨੂੰ ਦੋ ਹਫਤੇ ਪਹਿਲਾਂ ਕਥਿਤ ਤੌਰ ‘ਤੇ ਨਫਰਤ ਫੈਲਾਉਣ ਅਤੇ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਉਨ੍ਹਾ ਦਾ ਬਿਆਨ ਦਰਜ ਕੀਤਾ ਗਿਆ ਸੀ |