ਅੰਮਿ੍ਤਸਰ (ਜਸਬੀਰ ਸਿੰਘ ਪੱਟੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਨੀਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ‘ਚ ਮਨਾਇਆ ਜਾ ਰਿਹਾ ਹੈ | ਇਸ ਦਿਨ ਲਗਭਗ ਡੇਢ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਦਰਬਾਰ ਸਾਹਿਬ ‘ਚ ਪਹੁੰਚਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ | ਹਰਿਮੰਦਰ ਸਾਹਿਬ ਨੂੰ ਸਜਾਉਣ ਲਈ ਵਿਦੇਸ਼ਾਂ ਤੋਂ ਫੁੱਲ ਲਿਆਂਦੇ ਗਏ ਹਨ | ਇਹ ਫੱੁਲ ਥਾਈਲੈਂਡ, ਮਲੇਸ਼ੀਆ, ਸਿੰਗਾਪੁਰ ਅਤੇ ਆਸਟੇ੍ਰਲੀਆ ਤੋਂ ਇੰਪੋਰਟ ਕੀਤੇ ਗਏ ਹਨ, ਜਿਨ੍ਹਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਉਣ ਲਈ 180 ਕਾਰੀਗਰ ਦਿਨ-ਰਾਤ ਸਜਾਵਟ ‘ਚ ਲੱਗੇ ਹਨ | ਸਜਾਵਟ ਲਈ 100 ਕੁਇੰਟਲ ਤੋਂ ਵੱਧ ਫੁੱਲਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ | ਸ੍ਰੀ ਦਰਬਾਰ ਸਾਹਿਬ ਦੇ ਨਾਲ-ਨਾਲ ਸ੍ਰੀ ਗੁਰੂ ਰਾਮਦਾਸ ਦੇ ਨਾਂਅ ਨਾਲ ਬਣਾਏ ਗਏ ਅੰਮਿ੍ਤਸਰ ਏਅਰਪੋਰਟ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ ਹੈ |





