ਜਬਰ-ਜ਼ਨਾਹ ਮਾਮਲੇ ‘ਚ ਸਿਮਰਜੀਤ ਬੈਂਸ ਦਾ ਭਰਾ ਗਿ੍ਫ਼ਤਾਰ

0
313

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਲੁਧਿਆਣਾ ਪੁਲਸ ਨੇ 42 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ‘ਚ ਗਿ੍ਫਤਾਰ ਕਰ ਲਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਜਾਇੰਟ ਪੁਲਸ ਕਮਿਸ਼ਨਰ ਰਵੀਚਰਨ ਸਿੰਘ ਬਰਾੜ ਨੇ ਦੱਸਿਆ ਕਿ ਇਸ ਮਾਮਲੇ ‘ਚ ਨਾਮਜ਼ਦ ਬਾਕੀ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਵੀ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਅਦਾਲਤ ਵੱਲੋਂ ਇਸ ਮਾਮਲੇ ‘ਚ ਭਗੌੜਾ ਕਰਾਰ ਦਿੱਤਾ ਹੋਇਆ ਹੈ | ਇਹ ਵੀ ਖਬਰਾਂ ਹਨ ਕਿ ਸਿਮਰਜੀਤ ਬੈਂਸ ਨੂੰ ਵੀ ਜਲਦ ਗਿ੍ਫਤਾਰ ਕੀਤਾ ਜਾ ਸਕਦਾ ਹੈ | ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਸਿਮਰਜੀਤ ਬੈਂਸ ਸਮੇਤ 6 ਹੋਰਨਾਂ ਨੂੰ ਵੀ ਭਗੌੜਾ ਐਲਾਨਿਆ ਜਾ ਚੁੱਕਾ ਹੈ | ਬੈਂਸ ਦੇ ਭਰਾ ਕਰਮਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ ਭਾਬੀ, ਸੁਖਚੈਨ ਸਿੰਘ, ਭਰਾ ਪਰਮਜੀਤ ਸਿੰਘ ਪੰਮਾ, ਪ੍ਰਦੀਪ ਕੁਮਾਰ ਅਤੇ ਪੀ ਏ ਗੋਗੀ ਸ਼ਰਮਾ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਹੈ |

LEAVE A REPLY

Please enter your comment!
Please enter your name here