ਹੈਦਰਾਬਾਦ : ਕਾਂਗਰਸ ਨੇ ਐਤਵਾਰ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ ਸੰਸਦ ਦੇ ਵਿਸ਼ੇਸ਼ ਇਜਲਾਸ ’ਚ ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕਰਵਾਇਆ ਜਾਵੇ, ਜੋ ਕਿ ਪਹਿਲਾਂ ਹੀ ਰਾਜ ਸਭਾ ’ਚ ਪਾਸ ਹੋ ਚੁੱਕਾ ਹੈ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪੋਸਟ ਕੀਤਾ-ਕਾਂਗਰਸ ਵਰਕਿੰਗ ਕਮੇਟੀ ਨੇ ਮੰਗ ਕੀਤੀ ਹੈ ਕਿ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕੀਤਾ ਜਾਣਾ ਚਾਹੀਦਾ ਹੈ।