27.5 C
Jalandhar
Friday, October 18, 2024
spot_img

ਲਖੀਮਪੁਰ-ਖੀਰੀ ਮਾਮਲੇ ਦੀ ਸਿੱਟ ਨੂੰ ਕੀਤਾ ਭਾਰ ਮੁਕਤ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੂੰ ਸੋਮਵਾਰ ਭਾਰ-ਮੁਕਤ ਕਰਦਿਆਂ ਕਿਹਾ ਕਿ ਉਸ ਨੇ ਜਾਂਚ ਪੂਰੀ ਕਰ ਲਈ ਹੈ ਅਤੇ ਹੇਠਲੀ ਅਦਾਲਤ ’ਚ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ। ਇਹ ਮਾਮਲਾ 3 ਅਕਤੂਬਰ, 2021 ਦੀ ਹਿੰਸਾ ਨਾਲ ਸੰਬੰਧਤ ਹੈ, ਜਿਸ ’ਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀ ਮਾਰੇ ਗਏ ਸਨ।
ਜਸਟਿਸ ਸੂਰਿਆ ਕਾਂਤ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਜੇ ਐੱਸ ਆਈ ਟੀ ਦੇ ਪੁਨਰਗਠਨ ਦੀ ਲੋੜ ਮਹਿਸੂਸ ਹੋਈ ਤਾਂ ਇਸ ਸੰਬੰਧੀ ਢੁਕਵੇਂ ਹੁਕਮ ਦਿੱਤੇ ਜਾਣਗੇ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਯੂ ਪੀ ਪੁਲਸ ਦੀ ਐੱਸ ਆਈ ਟੀ ਵੱਲੋਂ ਰੋਜ਼ਾਨਾ ਆਧਾਰ ’ਤੇ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਸੀ।

Related Articles

LEAVE A REPLY

Please enter your comment!
Please enter your name here

Latest Articles