23.9 C
Jalandhar
Sunday, October 1, 2023
spot_img

ਮਹਿਲਾ ਰਿਜ਼ਰਵੇਸ਼ਨ ਬਿੱਲ ਲੋਕ ਸਭਾ ’ਚ ਪੇਸ਼

ਨਵੀਂ ਦਿੱਲੀ : ਸੰਸਦ ਦੇ ਨਵੇਂ ਭਵਨ ’ਚ ਮੰਗਲਵਾਰ ਲੋਕ ਸਭਾ ਦੀ ਪਹਿਲੀ ਬੈਠਕ ’ਚ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਮਹਿਲਾ ਰਾਖਵਾਂਕਰਨ ਲਈ ਨਾਰੀ ਸ਼ਕਤੀ ਵੰਦਨ ਨਾਂਅ ਦਾ ਬਿੱਲ ਪੇਸ਼ ਕੀਤਾ। ਮੰਤਰੀ ਨੇ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਲੋਕ ਸਭਾ ’ਚ ਮਹਿਲਾ ਮੈਂਬਰਾਂ ਦੀ ਗਿਣਤੀ, ਜੋ ਇਸ ਵੇਲੇ 82 ਹੈ, ਵਧ ਕੇ 181 ਹੋ ਜਾਵੇਗੀ। ਇਸ ਸੰਵਿਧਾਨ ਸੋਧ ਬਿੱਲ ’ਚ ਲੋਕ ਸਭਾ, ਵਿਧਾਨ ਸਭਾਵਾਂ ਅਤੇ ਦਿੱਲੀ ਵਿਧਾਨ ਸਭਾ ਵਿੱਚ ਔਰਤਾਂ ਲਈ ਇੱਕ-ਤਿਹਾਈ ਸੀਟਾਂ ਰਾਖਵੀਆਂ ਕਰਨ ਦਾ ਪ੍ਰਸਤਾਵ ਹੈ। ਇਹ ਰਾਖਵਾਂਕਰਨ ਹਲਕਾਬੰਦੀ ਪ੍ਰਕਿਰਿਆ ਤੋਂ ਬਾਅਦ ਲਾਗੂ ਹੋਵੇਗਾ ਅਤੇ 15 ਸਾਲਾਂ ਤੱਕ ਜਾਰੀ ਰਹੇਗਾ। ਹਰ ਹਲਕਾਬੰਦੀ ਪ੍ਰਕਿਰਿਆ ਤੋਂ ਬਾਅਦ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ’ਚ ਔਰਤਾਂ ਲਈ ਰਾਖਵੀਆਂ ਸੀਟਾਂ ਦੀ ਅਦਲਾ-ਬਦਲੀ ਹੋਵੇਗੀ। ਬਿੱਲ ਪੇਸ਼ ਕਰਨ ਤੋਂ ਬਾਅਦ ਸਦਨ ਬਾਕੀ ਦਿਨ ਲਈ ਉਠਾਅ ਦਿੱਤਾ ਗਿਆ।
ਮਹਿਲਾ ਰਾਖਵੇਂਕਰਨ ਦੇ ਮੁੱਦੇ ’ਤੇ ਕਾਂਗਰਸ ਨੇ ਸਿਹਰਾ ਲੈਣ ਦੀ ਕੋਸ਼ਿਸ਼ ਕੀਤੀ। ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਦੇ ਬਿਆਨ ’ਤੇ ਹੰਗਾਮਾ ਹੋ ਗਿਆ। ਉਨ੍ਹਾ ਕਿਹਾ ਕਿ ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਬਿੱਲ ਲਿਆਂਦਾ ਗਿਆ ਸੀ। ਇਹ ਬਿੱਲ ਹਾਲੇ ਮੌਜੂਦ ਹੈ। ਇਸ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਨਵਾਂ ਬਿੱਲ ਲਿਆਏ ਹਾਂ। ਤੁਸੀਂ ਆਪਣੀ ਜਾਣਕਾਰੀ ਠੀਕ ਕਰੋ। ਇਸ ਤੋਂ ਬਾਅਦ ਆਪੋਜੀਸ਼ਨ ਸਾਂਸਦਾਂ ਨੇ ਬਿੱਲ ਦੀ ਕਾਪੀ ਨੂੰ ਲੈ ਕੇ ਹੰਗਾਮਾ ਕੀਤਾ। ਉਹਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਬਿੱਲ ਦੀ ਕਾਪੀ ਨਹੀਂ ਮਿਲੀ। ਸਰਕਾਰ ਦਾ ਕਹਿਣਾ ਸੀ ਕਿ ਬਿੱਲ ਨੂੰ ਅਪਲੋਡ ਕਰ ਦਿੱਤਾ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles