ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ ‘ਆਪ’ ‘ਚ ਸ਼ਾਮਲ

0
166

ਚੰਡੀਗੜ੍ਹ, (ਗੁਰਜੀਤ ਬਿੱਲਾ) ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਰਸਮੀ ਤੌਰ ‘ਤੇ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ ‘ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ‘ਚ ਬਹੁਤ ਮਸ਼ਹੂਰ ਹਨ। ਸੁਨੀਲ ਜਾਖੜ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ ਸਨ। ਅਰੁਣ ਨਾਰੰਗ ਨੂੰ ਪਾਰਟੀ ‘ਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਪਰਵਾਰ ਲਗਾਤਾਰ ਵੱਧ ਰਿਹਾ ਹੈ। ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।  ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।

LEAVE A REPLY

Please enter your comment!
Please enter your name here