ਮਜ਼ਬੂਤ ਸਰਕਾਰ ਕਾਰਨ ਹੀ ਬਿੱਲ ਪਾਸ ਹੋਇਆ : ਮੋਦੀ

0
166

ਨਵੀਂ ਦਿੱਲੀ : ਸੰਸਦ ਵੱਲੋਂ ਲੋਕ ਸਭਾ ਅਤੇ ਵਿਧਾਨ ਸਭਾਵਾਂ ’ਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਵਾਲੇ 128ਵੇਂ ਸੰਵਿਧਾਨਕ ਸੋਧ ਬਿੱਲ ਨੂੰ ਪਾਸ ਕਰਨ ਦੇ ਅਗਲੇ ਦਿਨ ਸ਼ੁੱਕਰਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਬਿੱਲ ਕੋਈ ਆਮ ਕਾਨੂੰਨ ਨਹੀਂ, ਸਗੋਂ ਨਵੇਂ ਭਾਰਤ ਦੀ ਲੋਕਤੰਤਰੀ ਪ੍ਰਤੀਬੱਧਤਾ ਦਾ ਐਲਾਨ ਹੈ। ਭਾਜਪਾ ਦੇ ਮਹਿਲਾ ਮੋਰਚੇ ਵੱਲੋਂ ਸੰਸਦ ’ਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਣ ’ਤੇ ਉਨ੍ਹਾ ਦੇ ਸਨਮਾਨ ਲਈ ਕਰਵਾਏ ਸਮਾਗਮ ਦੌਰਾਨ ਮੋਦੀ ਨੇ ਬਹੁਮਤ ਵਾਲੀ ਮਜ਼ਬੂਤ ਸਰਕਾਰ ਦੀ ਵਕਾਲਤ ਕਰਦਿਆਂ ਕਿਹਾ ਕਿ ਇਸ ਕਾਰਨ ਹੀ ਲੰਬੇ ਸਮੇਂ ਤੋਂ ਲਟਕ ਰਹੇ ਇਸ ਬਿੱਲ ਨੂੰ ਸੰਸਦ ਦੀ ਮਨਜ਼ੂਰੀ ਮਿਲਣੀ ਸੰਭਵ ਹੋਈ ਹੈ।

LEAVE A REPLY

Please enter your comment!
Please enter your name here