ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਅੱਕੀਂ-ਪਲਾਹੀਂ ਹੱਥ ਮਾਰ ਰਹੇ : ਮੁੱਖ ਮੰਤਰੀ

0
197

ਚੰਡੀਗੜ੍ਹ (ਗੁਰਜੀਤ ਬਿੱਲਾ/�ਿਸ਼ਨ ਗਰਗ)
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ-ਪਲਾਹੀਂ ਹੱਥ ਮਾਰ ਰਹੇ ਹਨ।
ਇੱਥੋਂ ਜਾਰੀ ਬਿਆਨ ’ਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ’ਤੇ ਪਹਿਰਾ ਦੇਣ ’ਚ ਬਹੁਤ ਫਰਕ ਹੁੰਦਾ ਹੈ। ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗਿ੍ਰਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਲੋਕ ਸੇਵਾ ਦੀ ਆੜ ’ਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ, ਜਿਸ ਨੂੰ ਕਿਸੇ ਵੀ ਸੂਰਤ ’ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here