ਨਵੀਂ ਦਿੱਲੀ : ਰਾਜਧਾਨੀ ਦਿੱਲੀ ’ਚ ਕੇਂਦਰ ਸਰਕਾਰ ’ਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੇਸ਼ ਦੀ ਪਹਿਲੀ ਹਾਈਡਰੋਜਨ ਨਾਲ ਚੱਲਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਸਾਫ਼-ਸੁਥਰੇ ਵਾਤਾਵਰਣ ਵੱਲ ਇੱਕ ਕਦਮ ਵਧਾਇਆ, ਜਿਸ ਦਾ ਅਸਰ ਆਉਣ ਵਾਲੇ ਦਿਨਾਂ ’ਚ ਦੇਖਣ ਨੂੰ ਮਿਲ ਸਕਦਾ ਹੈ। ਇੱਕ ਪਾਸੇ ਆਏ ਦਿਨ ਨਵੀਂ-ਨਵੀਂ ਟੈਕਨਾਲੋਜੀ ਦੇਖਣ ਨੂੰ ਮਿਲ ਰਹੀ ਹੈ ਤਾਂ ਦੂਜੇ ਪਾਸੇ ਲਗਭਗ ਪੂਰੀ ਦੁਨੀਆ ਗੰਭੀਰ ਪ੍ਰਦੂਸ਼ਣ ਦਾ ਸਾਹਮਣਾ ਕਰ ਰਹੀ ਹੈ, ਜਿਸ ਦੇ ਚਲਦੇ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਪ੍ਰਦੂਸ਼ਣ ਘਟਾਉਣ ਲਈ ਉਪਰਾਲੇ ਕਰ ਰਹੀਆਂ ਹਨ। ਭਾਰਤ ਵੀ ਇਸ ਤੋਂ ਨਿਜਾਤ ਪਾਉਣ ਲਈ ਇਲੈਕ੍ਰਟਾਨਿਕ ਗੱਡੀਆਂ ਨੂੰ ਤੇਜ਼ੀ ਨਾਲ ਅਪਣਾ ਕੇ ਗਾਹਕਾਂ ਨੂੰ ਪ੍ਰੇਰਿਤ ਕਰ ਰਿਹਾ ਹੈ। ਇਸ ਦੇ ਚਲਦੇ ਸੋਮਵਾਰ ਭਾਰਤ ’ਚ ਪਹਿਲੀ ਹਾਈਡਰੋਜਨ ਬੱਸ ਦੀ ਸ਼ੁਰੂਆਤ ਕੀਤੀ ਗਈ।




