22.6 C
Jalandhar
Friday, October 18, 2024
spot_img

ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ ਨੂੰ ਕਰਾਰਾ ਜਵਾਬ

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਦਿਨੇ ਸੁਪਨੇ ਲੈਣੇ ਛੱਡ ਦੇਣ, ਕਿਉਂਕਿ ਉਨ੍ਹਾ ਦੀਆਂ ਸੂਬੇ ਦਾ ਮੁੱਖ ਮੰਤਰੀ ਬਣਨ ਦੀਆਂ ਖਾਹਿਸ਼ਾਂ ਕਦੇ ਵੀ ਹਕੀਕੀ ਰੂਪ ਨਹੀਂ ਲੈਣਗੀਆਂ | ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ (ਭਾਜਪਾ) ਇਸ ਮੁੱਦੇ ਉਤੇ ਨਿਰਾਧਾਰ ਬਿਆਨ ਜਾਰੀ ਕਰ ਕੇ ਹਵਾਈ ਕਿਲੇ੍ਹ ਉਸਾਰ ਰਹੇ ਹਨ | ਉਨ੍ਹਾ ਕਿਹਾ ਕਿ ਬਾਜਵਾ ਦੇ ਇਹ ਖ਼ਿਆਲੀ ਬਿਆਨ ਉਨ੍ਹਾ ਦੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਤੋਂ ਪ੍ਰੇਰਿਤ ਹਨ | ਉਹਨਾ ਕਿਹਾ ਕਿ ਕਾਂਗਰਸ ਨੇ ਪਹਿਲਾਂ ਹੀ ਬੀਤੇ ਸਮੇਂ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਸੁਪਨੇ ਦੀ ਭਰੂਣ ਹੱਤਿਆ ਕਰ ਦਿੱਤੀ ਸੀ ਅਤੇ ਹੁਣ ਫਿਰ ਉਨ੍ਹਾ ਦੀਆਂ ਇੱਛਾਵਾਂ ਨੂੰ ਕਦੇ ਬੂਰ ਨਹੀਂ ਪਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਬਾਜਵਾ ਜਮਹੂਰੀ ਤੌਰ ਉਤੇ ਚੁਣੀ ਸਰਕਾਰ ਨੂੰ ਭੰਗ ਕਰਨ ਦੀ ਗੱਲ ਕਰ ਰਹੇ ਹਨ | ਉਨ੍ਹਾ ਕਿਹਾ ਕਿ ਜੇ ਬਾਜਵਾ ਏਨੇ ਹੀ ਦਲੇਰ ਹਨ ਤਾਂ ਉਨ੍ਹਾ ਨੂੰ ਇਸ ਮੁੱਦੇ ਉਤੇ ਆਪਣੀ ਹਾਈ ਕਮਾਂਡ ਨਾਲ ਗੱਲ ਜ਼ਰੂਰ ਕਰਨੀ ਚਾਹੀਦੀ ਹੈ | ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇਸ ਮੁੱਦੇ ਉਤੇ ਹਵਾਈ ਕਿਲੇ੍ਹ ਉਸਾਰ ਕੇ ਲੋਕਾਂ ਨੂੰ ਗੁਮਰਾਹ ਕਰਨ ਲਈ ਨਿਰਾਧਾਰ ਤੇ ਤਰਕਹੀਣ ਬਿਆਨ ਜਾਰੀ ਕਰ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਨੇ ਚੁਣਿਆ ਹੈ ਅਤੇ ਬਾਜਵਾ ਨੂੰ ਸੱਤਾ ਹਾਸਲ ਕਰਨ ਲਈ ਆਪਣੇ ਨਾਪਾਕ ਮਨਸੂਬਿਆਂ ਦੇ ਕਾਮਯਾਬ ਹੋਣ ਦੇ ਸੁਪਨੇ ਲੈਣੇ ਛੱਡ ਦੇਣੇ ਚਾਹੀਦੇ ਹਨ | ਵਿਰੋਧੀ ਧਿਰ ਦੇ ਆਗੂ ਲੋਕਾਂ ਦੇ ਫ਼ਤਵੇ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣ, ਨਹੀਂ ਤਾਂ ਸੂਬੇ ਦੇ ਬਸ਼ਿੰਦੇ ਉਨ੍ਹਾਂ ਨੂੰ ਇਸ ਗੁਨਾਹ ਲਈ ਸਬਕ ਸਿਖਾ ਦੇਣਗੇ | ਉਨ੍ਹਾ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਹ (ਮੁੱਖ ਮੰਤਰੀ) ਲੋਕਾਂ ਦੇ ਆਗੂ ਹਨ, ਜਦੋਂ ਕਿ ਵਿਰੋਧੀ ਧਿਰ ਦੇ ਆਗੂ ਆਪਣੀਆਂ ਗੁੱਝੀਆਂ ਚਲਾਕੀਆਂ ਲਈ ਬਦਨਾਮ ਹਨ |

Related Articles

LEAVE A REPLY

Please enter your comment!
Please enter your name here

Latest Articles