ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਸੰਬੰਧੀ ਸਾਬਕਾ ਵਿੱਤ ਮੰਤਰੀ ਤੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ | ਅਧਿਕਾਰੀਆਂ ਨੂੰ ਸ਼ੱਕ ਹੈ ਕਿ ਉਹ ਗਿ੍ਫਤਾਰੀ ਤੋਂ ਬਚਣ ਲਈ ਦੇਸ਼ ਛੱਡ ਕੇ ਭੱਜ ਸਕਦੇ ਹਨ | ਇਸ ਲਈ ਸਾਰੇ ਹਵਾਈ ਅੱਡਿਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ | ਸਾਬਕਾ ਮੰਤਰੀ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ |
ਬਠਿੰਡਾ ਵਿਜੀਲੈਂਸ ਬਿਊਰੋ ਦੇ ਐੱਸ ਐੱਸ ਪੀ ਹਰਪਾਲ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਮਨਪ੍ਰੀਤ ਖਿਲਾਫ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਉਨ੍ਹਾ ਨੂੰ ਗਿ੍ਫਤਾਰ ਕਰਨ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਸਨ | ਮਨਪ੍ਰੀਤ ਤੋਂ ਇਲਾਵਾ ਬਠਿੰਡਾ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਬਿਕਰਮਜੀਤ ਸ਼ੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖਿਲਾਫ ਐਤਵਾਰ ਰਾਤ ਨੂੰ ਮਾਮਲਾ ਦਰਜ ਕੀਤਾ ਗਿਆ ਸੀ | ਵਿਜੀਲੈਂਸ ਰਾਜੀਵ ਕੁਮਾਰ, ਅਮਨਦੀਪ ਸਿੰਘ ਤੇ ਵਿਕਾਸ ਅਰੋੜਾ ਨੂੰ ਗਿ੍ਫਤਾਰ ਕਰ ਚੁੱਕੀ ਹੈ | ਇਸ ਦੌਰਾਨ ਮਨਪ੍ਰੀਤ ਨੇ ਆਪਣੀ ਅਗਾਊਾ ਜ਼ਮਾਨਤ ਲਈ ਬਠਿੰਡਾ ਦੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ ‘ਚ ਦਾਇਰ ਅਰਜ਼ੀ ਨੂੰ ਵਾਪਸ ਲੈ ਲਿਆ ਹੈ | ਸੁਣਵਾਈ ਅੱਜ ਹੋਣੀ ਸੀ | ਮਨਪ੍ਰੀਤ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਕਿਹਾ, ਅਸੀਂ ਅਰਜ਼ੀ ਵਾਪਸ ਲੈ ਲਈ ਹੈ, ਕਿਉਂਕਿ ਜਦੋਂ ਇਹ ਦਾਇਰ ਕੀਤੀ ਗਈ ਸੀ ਤਾਂ ਜਾਂਚ ਚੱਲ ਰਹੀ ਸੀ, ਪਰ ਹੁਣ ਐੱਫ ਆਈ ਆਰ ਦਰਜ ਕਰ ਲਈ ਗਈ ਹੈ | ਅਸੀਂ ਨਵੇਂ ਤੱਥਾਂ ਨਾਲ ਨਵੀਂ ਅਰਜ਼ੀ ਦਾਇਰ ਕਰਾਂਗੇ | ਅਰਜ਼ੀ ਵਾਪਸ ਲੈਣ ਦੇ ਕੁਝ ਘੰਟਿਆਂ ਬਾਅਦ ਹੀ ਕੋਰਟ ਨੇ ਮਨਪ੍ਰੀਤ ਦੇ ਵਾਰੰਟ ਗਿ੍ਫਤਾਰੀ ਜਾਰੀ ਕਰ ਦਿੱਤੇ | ਇਸ ਨੂੰ ਮਨਪ੍ਰੀਤ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ | ਗਿ੍ਫਤਾਰੀ ਤੋਂ ਬਚਣ ਲਈ ਮਨਪ੍ਰੀਤ ਦੋ ਮਹੀਨਿਆਂ ਤੋਂ ਅੰਡਰਗਰਾਊਾਡ ਚੱਲ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਕੋਰਟ ਅੱਗੇ ਕੁਝ ਗੰਭੀਰ ਤੱਥ ਰੱਖਦਿਆਂ ਦੱਸਿਆ ਕਿ ਮਨਪ੍ਰੀਤ ਬਾਦਲ ਨੂੰ ਗਿ੍ਫਤਾਰ ਕਰਨਾ ਕਿਉਂ ਜ਼ਰੂਰੀ ਹੈ? ਇਸ ਤੋਂ ਪਹਿਲਾਂ ਸੋਮਵਾਰ ਡੀ ਐੱਸ ਪੀ ਦੀ ਅਗਵਾਈ ਹੇਠ ਵਿਜੀਲੈਂਸ ਦੀ ਟੀਮ ਨੇ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ਵਿਚਲੀ ਰਿਹਾਇਸ਼ ‘ਤੇ ਛਾਪਾ ਮਾਰ ਕੇ ਤਲਾਸ਼ੀ ਲਈ, ਪਰ ਉਹ ਉਥੇ ਨਹੀਂ ਮਿਲੇ | ਵਿਜੀਲੈਂਸ ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਕਜ ਕਾਲੀਆ ਅਸਟੇਟ ਅਫਸਰ ਗਲਾਡਾ ਲੁਧਿਆਣਾ ਨੂੰ ਵੀ ਲੱਭ ਰਹੀ ਹੈ |